ਪ੍ਰੇਮ ਸਬੰਧਾਂ ਤੋਂ ਰੋਕਣ ਵਾਲੇ ਨੌਜਵਾਨ ਨਾਲ ਕੀਤੀ ਕੁੱਟਮਾਰ

08/11/2022 4:16:28 PM

ਫਿਰੋਜ਼ਪੁਰ (ਮਲਹੋਤਰਾ) : ਇਕ ਵਿਆਹੁਤਾ ਦੇ ਨਾਲ ਪ੍ਰੇਮ ਸਬੰਧ ਰੱਖਣ ਵਾਲੇ ਵਿਅਕਤੀ ਨੂੰ ਰੋਕਣ 'ਤੇ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਕ ਨੌਜਵਾਨ ਦੇ ਨਾਲ ਕੁੱਟਮਾਰ ਕੀਤੀ ਤੇ ਉਸ ਨੂੰ ਜ਼ਖਮੀ ਕਰ ਦਿੱਤਾ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਨੌਜਵਾਨ ਨੇ ਦੱਸਿਆ ਕਿ ਪਿੰਡ ਦੇ ਵਾਸੀ ਸ਼ਮਸ਼ੇਰ ਸਿੰਘ ਸ਼ੇਰੂ ਦੇ ਉਸ ਦੀ ਭਾਬੀ ਦੇ ਨਾਲ ਪ੍ਰੇਮ ਸਬੰਧ ਹਨ। ਇਸ ਦਾ ਪਤਾ ਲੱਗਣ ’ਤੇ ਉਸ ਨੇ ਕਈ ਵਾਰ ਸ਼ਮਸ਼ੇਰ ਸਿੰਘ ਨੂੰ ਰੋਕਿਆ ਹੈ।

ਇਸੇ ਗੱਲ ਦੀ ਰੰਜਿਸ਼ ਕਾਰਨ ਸ਼ਮਸ਼ੇਰ ਸਿੰਘ ਨੇ ਆਪਣੇ ਸਾਥੀਆਂ ਵੀਰ ਸਿੰਘ, ਹੈਪੀ ਸਿੰਘ, ਪ੍ਰੇਮ ਸਿੰਘ, ਬੇਬੀ, ਮੱਸਾ ਸਿੰਘ ਨੂੰ ਨਾਲ ਲੈ ਕੇ ਉਸ ਦੇ ਨਾਲ ਕੁੱਟਮਾਰ ਕੀਤੀ ਹੈ। ਥਾਣਾ ਕੁੱਲਗੜੀ ਦੇ ਏ. ਐੱਸ. ਆਈ. ਮੁਖਤਿਆਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦੇ ਖ਼ਿਲਾਫ਼ ਪਰਚਾ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


Babita

Content Editor

Related News