ਨਸ਼ੇ ਦੀ ਆੜ ''ਚ ਨੌਜਵਾਨ ਦਾ ਚਾੜ੍ਹਿਆ ਕੁਟਾਪਾ, ਲੋਕਾਂ ਨੇ ਘੇਰਿਆ ਥਾਣਾ, ਕੀਤੀ ਇਹ ਮੰਗ
Thursday, Aug 24, 2023 - 06:32 PM (IST)
ਬੁਢਲਾਡਾ (ਬਾਂਸਲ) : ਨਸ਼ੇ ਦੀ ਆੜ 'ਚ ਨੌਜਵਾਨ ਦੀ ਨਾਜਾਇਜ਼ ਤੌਰ 'ਤੇ ਕੁੱਟਮਾਰ ਕਰਨ ਦੇ ਮਾਮਲੇ 'ਚ ਲੋਕਾਂ ਵੱਲੋਂ ਸਦਰ ਥਾਣਾ ਘੇਰ ਕੇ ਕੁੱਟਮਾਰ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਪਿੰਡ ਬੱਛੋਆਣਾ ਦੇ ਅਕਾਲੀ ਆਗੂ ਬਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਨੌਜਵਾਨ ਹਰਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਰੋਜ਼ਾਨਾ ਦੀ ਤਰ੍ਹਾਂ ਸ਼ਾਮ ਸਮੇਂ ਸੈਰ ਕਰਨ ਜਾ ਰਿਹਾ ਸੀ ਤਾਂ ਅਚਾਨਕ ਸਦਰ ਪੁਲਸ ਨਾਲ ਸਬੰਧਤ ਕੁਝ ਮੁਲਾਜ਼ਮ ਉਸ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਦਿਆਂ ਥਾਣੇ ਲੈ ਆਏ। ਇਸ ਦੌਰਾਨ ਜਦੋਂ ਪਿੰਡ 'ਚ ਲੋਕਾਂ ਨੂੰ ਪਤਾ ਲੱਗਾ ਤਾਂ ਰੋਹ 'ਚ ਆਏ ਲੋਕਾਂ ਨੇ ਸਦਰ ਥਾਣੇ ਨੂੰ ਘੇਰ ਕੇ ਪੁਲਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : ਨਹੀਂ ਰੁਕਣ ਵਾਲਾ ਭਾਰਤ, ਇਸਰੋ ਮੁਖੀ ਬੋਲੇ- ਹੁਣ ਸਾਡੀ ਨਜ਼ਰ ਮੰਗਲ ਗ੍ਰਹਿ 'ਤੇ
ਪੁਲਸ ਦੀ ਗ੍ਰਿਫ਼ਤ 'ਚੋਂ ਨੌਜਵਾਨ ਨੂੰ ਆਜ਼ਾਦ ਕਰਵਾਉਂਦਿਆਂ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਦਾਖਲ ਕਰਵਾਇਆ ਗਿਆ ਅਤੇ ਥਾਣੇ ਦੇ ਬਾਹਰ ਸੈਂਕੜੇ ਔਰਤਾਂ ਤੇ ਮਰਦਾਂ ਵੱਲੋਂ ਕਾਰਵਾਈ ਦੀ ਮੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇਨਸਾਫ਼ ਲਈ ਪਿੰਡ ਦੇ ਲੋਕਾਂ ਵੱਲੋਂ ਸਾਂਝੀ 11 ਮੈਂਬਰੀ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਧਰਨਾਕਾਰੀ ਮੰਗ ਕਰ ਰਹੇ ਸਨ ਕਿ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਤੁਰੰਤ ਮੁਅੱਤਲ ਕਰਦਿਆਂ ਮੁਕੱਦਮਾ ਦਰਜ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਕੁੱਟਮਾਰ ਕਰਨ ਵਾਲੇ ਮੁਲਾਜ਼ਮ ਸ਼ਰਾਬ ਦੇ ਨਸ਼ੇ ਵਿੱਚ ਸਨ।
ਇਹ ਵੀ ਪੜ੍ਹੋ : GST ਵਿਭਾਗ ਦੀ ਵੱਡੀ ਕਾਰਵਾਈ, ਮੰਡੀ ਗੋਬਿੰਦਗੜ੍ਹ ’ਚ 9 ਸਕ੍ਰੈਪ ਮਿੱਲਾਂ ਦੀ ਚੈਕਿੰਗ, 52 ਟਰੱਕ ਜ਼ਬਤ
ਦੂਸਰੇ ਪਾਸੇ ਪੁਲਸ ਅਧਿਕਾਰੀਆਂ ਨੇ ਧਰਨਾਕਾਰੀਆਂ ਨੂੰ ਸ਼ਾਂਤ ਕਰਦਿਆਂ ਇਨਸਾਫ਼ ਦਾ ਭਰੋਸਾ ਦਿੱਤਾ ਪਰ ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ। ਧਰਨੇ 'ਚ ਪਿੰਡ ਬੱਛੋਆਣਾ ਦੇ ਤੇਜਾ ਸਿੰਘ, ਮਨਜੀਤ ਸਿੰਘ, ਮੇਜਰ ਸਿੰਘ ਨਿਹੰਗ, ਨਛੱਤਰ ਸਿੰਘ, ਭੂਰਾ ਸਿੰਘ, ਮੰਗਤ ਸਿੰਘ, ਕਾਲਾ ਸਿੰਘ, ਗੁਰਮੇਲ ਸਿੰਘ ਤੇ ਗੁਰਧਿਆਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਔਰਤਾਂ ਸ਼ਾਮਲ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8