ਯੂਥ ਕਾਂਗਰਸੀਆਂ ਨੇ ਫੂਕਿਆ ਨਰਿੰਦਰ ਮੋਦੀ ਦਾ ਪੁਤਲਾ

08/20/2018 12:37:25 PM

ਮੰਡੀ ਰੋੜਾਂਵਾਲੀ (ਜ. ਬ.) – ਯੂਥ ਕਾਂਗਰਸੀਆਂ ਵੱਲੋਂ ਲੋਕ ਸਭਾ ਹਲਕਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਫੇਲ ਸਮਝੋਤੇ ਦੇ ਮੁੱਦੇ ਨੂੰ ਲੈ ਕੇ ਪੁਤਲਾ ਫੂਕਿਆ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਜਲਾਲਾਬਾਦ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਰੂਬੀ ਗਿੱਲ ਕੰਧਵਾਲਾ ਤੇ ਯੂਥ ਕਾਂਗਰਸ ਦੇ ਲੋਕ ਸਭਾ ਹਲਕਾ ਫਿਰੋਜ਼ਪੁਰ ਦੇ ਪ੍ਰਧਾਨ ਭੀਨਾ ਬਰਾੜ ਦੀ ਰਹਿਨੁਮਾਈ ਹੇਠ ਮੰਡੀ ਅਰਨੀਵਾਲਾ ਵਿਖੇ ਪ੍ਰਧਾਨ ਮੰਤਰੀ ਮੋਦੀ ਪੁਤਲਾ ਫੂਕਿਆ ਗਿਆ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜ ਬਖਸ਼ ਕੰਬੋਜ, ਕਾਂਗਰਸੀ ਆਗੂ ਡਾ. ਬੀ. ਡੀ. ਕਾਲੜਾ, ਖਰੈਤ ਲਾਲ, ਕੰਵਲ ਕਾਲੜਾ, ਰਮੇਸ਼ ਕੁਮਾਰ, ਰਜੇਸ਼ ਕੁਮਾਰ, ਸਹਿਬ ਸਿੰਘ ਆਦਿ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਹਾਜ਼ਰ ਸਨ।