ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼, ਲੋਕਾਂ 'ਚ ਦਹਿਸ਼ਤ

06/20/2020 12:05:26 PM

ਜਲਾਲਾਬਾਦ (ਨਿਖੰਜ,ਜਤਿੰਦਰ): ਬੀਤੇ ਦਿਨੀਂ ਜਲਾਲਾਬਾਦ ਦੀ ਅਨਾਜ ਮੰਡੀ ਦੇ ਨੇੜੇ ਇਕ ਨੌਜਵਾਨ ਦੀ ਭੇਤਭਰੇ ਹਲਾਤਾਂ 'ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਲਾਸ਼ ਦੇ ਮਿਲਣ ਨਾਲ ਲੋਕਾਂ 'ਚ ਦਹਿਸ਼ਤ ਫੈਲ ਗਈ ਹੈ, ਕਿਉਂਕਿ ਇਸ ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਬੰਧਿਤ ਥਾਣਾ ਸਿਟੀ ਦੀ ਪੁਲਸ ਨੇ ਮੌਕੇ 'ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਫਿਲਮੀ ਅਦਾਕਾਰ ਸਰਦਾਰ ਸੋਹੀ ਝੋਨਾ ਲਗਾਉਣ ਲਈ ਖੇਤਾਂ ਦਾ ਪੁੱਤ ਬਣ ਕੇ ਨਿੱਤਰਿਆ

ਘਟਨਾ ਸਥਾਨ ਤੇ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਜਲਾਲਾਬਾਦ ਦੀ ਅਨਾਜ ਮੰਡੀ ਨੇੜੇ ਅਸ਼ੋਕ ਕੰਬੋਜ ਦੀ ਆੜ੍ਹਤ ਦੇ ਕੋਲ ਕਿਸੇ ਆੜ੍ਹਤੀ ਦੇ ਫ਼ਸਲ ਨੂੰ ਸਾਫ ਕਰਨ ਲਈ ਬਣਾਏ ਨੌਹਰੇ 'ਚ ਹਰ ਰੋਜ਼ ਦੀ ਤਰ੍ਹਾਂ ਬੱਚੇ ਕ੍ਰਿਕਟ ਖੇਡ ਰਹੇ ਸਨ। ਬੱਚਿਆਂ ਨੇ ਮ੍ਰਿਤਕ ਨੌਜਵਾਨ ਨੂੰ ਅੱਜ ਸਵੇਰੇ ਦੇ ਸਮੇਂ ਦੀਵਾਰ ਦੇ ਨਾਲ ਬੈਠਾ ਪਿਸ਼ਾਬ ਕਰਦਿਆਂ ਵੇਖਿਆ ਸੀ ਅਤੇ ਜਦੋਂ ਲੋਕਾਂ ਨੇ ਸ਼ਾਮ ਨੂੰ ਵੇਖਿਆ ਤਾਂ ਉਸਦੀ ਮੌਤ ਹੋ ਚੁੱਕੀ ਸੀ। ਇਸ ਘਟਨਾ ਦੀ ਸੂਚਨਾ ਲੋਕਾਂ ਵਲੋਂ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੂੰ ਦਿੱਤੀ ਗਈ ਅਤੇ ਥਾਣਾ ਸਿਟੀ ਜਲਾਲਾਬਾਦ ਦੇ ਐੱਸ.ਐੱਚ.ਓ. ਅਮਰਿੰਦਰ ਸਿੰਘ ਪੁਲਸ ਪਾਰਟੀ ਸਣੇ ਘਟਨਾ ਸਥਾਨ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ 'ਚ ਲੈਣ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:ਮਲੋਟ ਦੇ 22 ਸਾਲਾ ਨੌਜਵਾਨ ਦੀ ਕੈਨੇਡਾ 'ਚ ਹੋਈ ਮੌਤ

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐੱਸ.ਐੱਚ.ਓ. ਅਮਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਅਤੇ ਜਿਸਦੀ ਲਾਸ਼ ਨੂੰ ਜਲਾਲਾਬਾਦ ਦੇ ਸਰਕਾਰੀ ਹਸਪਤਾਲ 'ਚ ਸ਼ਨਾਖਤ ਲਈ ਰਖਵਾਇਆ ਜਾ ਰਿਹਾ ਹੈ ਅਤੇ ਜੇਕਰ ਲਾਸ਼ ਦੀ ਪਛਾਣ ਨਹੀਂ ਹੁੰਦੀ ਤਾਂ ਉਸਦਾ ਕਾਨੂੰਨੀ ਕਾਰਵਾਈ ਦੇ ਤਹਿਤ ਸੰਸਕਾਰ ਕਰ ਦਿੱਤਾ ਜਾਵੇਗਾ।

Shyna

This news is Content Editor Shyna