ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਨੌਜਵਾਨ ਦੀ ਮੌਤ, ਸੜਕ ਕਿਨਾਰੇ ਮਿਲੀ ਲਾਸ਼

Wednesday, Oct 18, 2023 - 01:31 PM (IST)

ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਨੌਜਵਾਨ ਦੀ ਮੌਤ, ਸੜਕ ਕਿਨਾਰੇ ਮਿਲੀ ਲਾਸ਼

ਫਰੀਦਕੋਟ (ਦੁਸਾਂਝ) : ਫਰੀਦਕੋਟ ਦੇ ਕੋਟਕਪੂਰਾ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕੋਟਕਪੂਰਾ ਦੇ ਜਲਾਲੇਆਣਾ ਰੋਡ 'ਤੇ ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲੀ ਜੋ ਉਸਦੇ ਮੋਟਰਸਾਈਕਲ ਕੋਲ ਪਈ ਸੀ। ਮ੍ਰਿਤਕ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਬਾਜਾ ਮਰਾੜ੍ਹ ਦਾ ਦੱਸਿਆ ਜਾ ਰਿਹਾ ਅਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਝਾਰਖੰਡ ਤੋਂ ਅਫੀਮ ਸਪਲਾਈ ਕਰਨ ਆਏ 11ਵੀਂ ਦੀ ਵਿਦਿਆਰਥਣ ਸਣੇ 2 ਕਾਬੂ

ਨੌਜਵਾਨ ਦੀ ਲਾਸ਼ ਨਸ਼ਾ ਤਸਕਰੀ ਲਈ ਬਦਨਾਮ ਕੋਟਕਪੂਰਾ ਦੀ ਇੰਦਰਾ ਕਲੋਨੀ ਤੋਂ ਥੋੜ੍ਹੀ ਦੂਰੀ ਤੋਂ ਮਿਲੀ ਹੈ। ਇਸ ਮੌਕੇ ਸਥਾਨਕ ਲੋਕਾਂ ਨੇ ਦੱਸਿਆ ਕਿ ਇਸ ਜਗ੍ਹਾ ਦੇ ਨੇੜੇ ਹਮੇਸ਼ਾ ਹੀ ਨਸ਼ਾ ਕਰਨ ਵਾਲਿਆ ਦੇ ਝੁੰਡ ਖੜ੍ਹੇ ਦਿਖਾਈ ਦਿੰਦੇ ਹਨ ਅਤੇ ਨਸ਼ਾ ਕਰਨ ਲਈ ਵਰਤੇ ਜਾਣ ਵਾਲੇ ਟੀਕੇ ਆਮ ਹੀ ਦਿਖਾਈ ਦਿੰਦੇ ਹਨ। ਇਸ ਮੌਕੇ ਪੁੱਜੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਹੋ ਚੁਕੀ ਹੈ ਤੇ ਉਸਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ। ਰਿਪੋਰਟ ਤੋਂ ਬਾਅਦ ਹੀ ਮੌਤ ਦੀ ਵਜ੍ਹਾ ਪਤਾ ਲੱਗ ਸਕੇਗੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ EVMs ਦੀ ਚੈਕਿੰਗ ਸ਼ੁਰੂ, ਚੋਣ ਕਮਿਸ਼ਨ ਵੱਲੋਂ ਭੇਜੀ ਟੀਮ ਕਰੇਗੀ ਨਿਰੀਖਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News