ਟਰੇਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ

Friday, Nov 29, 2024 - 12:57 AM (IST)

ਟਰੇਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ

ਦੋਰਾਹਾ (ਧੀਰਾ)- ਦੋਰਾਹਾ ਰੇਲਵੇ ਲਾਈਨ ’ਤੇ ਬੀਤੀ ਰਾਤ ਇਕ ਨੌਜਵਾਨ ਦੀ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਐਂਬੂਲੈਂਸ ਦੀ ਮਦਦ ਨਾਲ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ।

ਜੀ. ਆਰ. ਪੀ. ਦੇ ਏ. ਐੱਸ. ਆਈ. ਹਿੰਮਤ ਸਿੰਘ ਪੁੱਤਰ ਕਾਲਾ ਰਾਮ ਵਾਸੀ ਮਸ਼ਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਰੇਲਵੇ ਲਾਈਨ ’ਤੇ ਹਾਦਸਾ ਹੋਣ ਦੀ ਸੂਚਨਾ ਮਿਲੀ ਸੀ ਅਤੇ ਇਕ ਨੌਜਵਾਨ ਦੀ ਮੌਤ ਹੋ ਗਈ ਸੀ। ਉਨ੍ਹਾਂ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਅਤੇ ਬਾਅਦ ਵਿਚ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।


author

Rakesh

Content Editor

Related News