ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਦੀ ਮੌਤ
Thursday, Jan 02, 2025 - 09:20 AM (IST)
 
            
            ਲੁਧਿਆਣਾ (ਰਾਜ) : ਕੈਂਡ ਨਹਿਰ ਰੋਡ ’ਤੇ ਇਕ ਅਣਪਛਾਤੇ ਵਾਹਨ ਨੇ ਨੌਜਵਾਨ ਨੂੰ ਕੁਚਲ ਦਿੱਤਾ। ਇਲਾਜ ਦੌਰਾਨ ਨੌਜਵਾਨ ਦੀ ਹਸਪਤਾਲ ’ਚ ਮੌਤ ਹੋ ਗਈ। ਮ੍ਰਿਤਕ ਦਾ ਨਾਂ ਕ੍ਰਿਸ਼ਨਾ ਸੀ ਜੋ ਕਿ ਮਾਡਲ ਟਾਊਨ ਐਕਸਟੈਂਸ਼ਨ ਦਾ ਰਹਿਣ ਵਾਲਾ ਸੀ। ਥਾਣਾ ਡੇਹਲੋਂ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮੋਰਚਰੀ ’ਚ ਰਖਵਾਇਆ ਅਤੇ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਦੇ ਹਵਾਲੇ ਕਰ ਦਿੱਤਾ। ਇਸ ਮਾਮਲੇ ’ਚ ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ : 2 ਕਰੋੜ ਦਾ ਕਰਜ਼ਾ ਦਿਵਾਉਣ ਬਹਾਨੇ ਮਾਰੀ 1.31 ਲੱਖ ਦੀ ਠੱਗੀ, 4 ਖ਼ਿਲਾਫ਼ ਪਰਚਾ ਦਰਜ
ਪੁਲਸ ਸ਼ਿਕਾਇਤ ’ਚ ਜੀਆ ਲਾਲ ਨੇ ਦੱਸਿਆ ਕਿ ਉਹ ਮਾਡਲ ਟਾਊਨ ਐਕਸਟੈਂਸ਼ਨ ’ਚ ਕਿਰਾਏ ’ਤੇ ਰਹਿੰਦੇ ਹਨ। 30 ਦਸੰਬਰ ਨੂੰ ਉਸ ਨੂੰ ਇਕ ਵਿਅਕਤੀ ਦਾ ਫੋਨ ਆਇਆ ਸੀ ਕਿ ਉਸ ਦਾ ਬੇਟਾ ਕ੍ਰਿਸ਼ਨਾ ਵਾਹਨ ਦੀ ਟੱਕਰ ਨਾਲ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਸਿਵਲ ਹਸਪਤਾਲ ਐਡਮਿਟ ਕਰਵਾਇਆ ਗਿਆ। ਜਦੋਂ ਉਹ ਮੌਕੇ ’ਤੇ ਪਹੁੰਚਿਆ ਤਾਂ ਉਸ ਦੇ ਬੇਟੇ ਦੀ ਮੌਤ ਹੋ ਚੁੱਕੀ ਸੀ। ਉਸ ਨੂੰ ਬਾਅਦ ’ਚ ਪਤਾ ਲੱਗਿਆ ਕਿ ਕੈਂਡ ਨਹਿਰ ਕੋਲ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਬੇਟੇ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਤੋਂ ਬਾਅਦ ਉਸ ਦੇ ਬੇਟੇ ਦੀ ਮੌਤ ਹੋ ਗਈ। ਪੁਲਸ ਨੇੜੇ ਦੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            