ਨਸ਼ੇ ਕਾਰਨ ਨੌਜਵਾਨ ਦੀ ਮੌਤ, ਸਦਮੇ ''ਚ ਪਰਿਵਾਰ
Saturday, Sep 19, 2026 - 06:27 PM (IST)
ਜ਼ੀਰਾ(ਮਨਜੀਤ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਮਰਖਾਈ ਵਿਖੇ ਨਸ਼ੇ ਕਾਰਨ ਦੇ ਆਦੀ ਇੱਕ ਨੌਜਵਾਨ ਦੀ ਮੌਤ ਹੋ ਜਾਣ ਕਾਰਨ ਪਿੰਡ ਅਤੇ ਇਲਾਕੇ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਜਦੋਂ ਕਿ ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਹਲਕੇ ਅੰਦਰ ਨਸ਼ਾ ਆਮ ਵਿਕ ਰਿਹਾ ਹੈ। ਇਸ ਸੰਬੰਧ ਵਿਚ ਵਧੇਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਜਿੰਦਰ ਸਿੰਘ (24 ਸਾਲ) ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਮਰਖਾਈ ਵਿਖੇ ਗੁਰਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਨਸ਼ਾ ਕਰਨ ਕਰਕੇ ਅਕਸਰ ਬੀਮਾਰ ਰਹਿਣ ਲੱਗ ਪਿਆ, ਜਿਸ ਉਪਰੰਤ ਪਰਿਵਾਰ ਵੱਲੋਂ ਵਾਰ-ਵਾਰ ਇਲਾਜ ਕਰਵਾਉਣ ਦੇ ਬਾਵਜੂਦ ਵੀ ਉਹ ਨਸ਼ੇ ਕਾਰਨ ਹੋਰ ਰੋਗੀ ਹੁੰਦਾ ਗਿਆ, ਜਿਸ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪਿੰਡ ਵਾਸੀਆਂ ਨੇ ਸੂਬਾ ਸਰਕਾਰ ਅਤੇ ਦਾਨੀ ਸੱਜਣਾ ਨੂੰ ਅਪੀਲ ਕੀਤੀ ਕਿ ਗੁਰਜਿੰਦਰ ਸਿੰਘ ਦਾ ਪਰਿਵਾਰ ਦਾ ਗੁਜਾਰਾ ਦਿਹਾੜੀ-ਮਜ਼ਦੂਰੀ ਕਰਕੇ ਚੱਲਦਾ ਸੀ, ਜਿਸ ਕਰਕੇ ਇਸ ਪਰਿਵਾਰ ਦੀ ਮਦਦ ਕੀਤੀ ਜਾਵੇ। ਪਿੰਡ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਲਾਕੇ ਅੰਦਰ ਵਿਕਦੇ ਨਸ਼ੇ ਨੂੰ ਠੱਲ੍ਹ ਪਾਈ ਜਾਵੇ।
