ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
Saturday, Aug 08, 2026 - 01:50 PM (IST)
ਲੁਧਿਆਣਾ (ਅਨਿਲ)- ਥਾਣਾ ਮੇਹਰਬਾਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਬਾਜੜਾਂ 'ਚ ਬੀਤੀ ਰਾਤ ਕਰੰਟ ਲੱਗਣ ਤੋਂ ਬਾਅਦ ਇਕ ਨੌਜਵਾਨ ਦੀ ਹਸਪਤਾਲ 'ਚ ਮੌਤ ਹੋ ਗਈ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਬੀਤੀ ਰਾਤ ਸੂਚਨਾ ਮਿਲੀ ਕਿ ਬਾਜੜਾਂ ਦੇ ਰਹਿਣ ਵਾਲੇ ਸੋਨੂੰ (20) ਪੁੱਤਰ ਕ੍ਰਿਸ਼ਨ ਯਾਦਵ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸੋਨੂੰ, ਮੂਲ ਰੂਪ 'ਚ ਬਿਹਾਰ ਦੇ ਮੁਜ਼ੱਫਰਪੁਰ ਦਾ ਰਹਿਣ ਵਾਲਾ ਸੀ, ਆਪਣੇ ਰਿਸ਼ਤੇਦਾਰਾਂ ਨਾਲ ਮਜ਼ਦੂਰੀ ਕਰਦਾ ਸੀ।
ਇਹ ਵੀ ਪੜ੍ਹੋ-ਸਿਵਲ ਹਸਪਤਾਲ ਬਣਿਆ ਪੁਲਸ ਛਾਉਣੀ, ਦੋ ਧਿਰਾਂ ਮੁੜ ਭਿੜੀਆਂ, ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਤਾਇਨਾਤ
ਉਨ੍ਹਾਂ ਦੱਸਿਆ ਕਿ ਸੋਨੂੰ ਬੀਤੀ ਰਾਤ ਛੱਤ 'ਤੇ ਸੌਂ ਰਿਹਾ ਸੀ ਜਦੋਂ ਮੀਂਹ ਪੈਣ ਲੱਗਾ ਤਾਂ ਉਸ ਨੂੰ ਛੱਤ ਤੋਂ ਹੇਠਾਂ ਉਤਰਦੇ ਦੌਰਾਨ ਬਿਜਲੀ ਦੀਆਂ ਤਾਰਾਂ ਨਾਲੋਂ ਕਰੰਟ ਲੱਗ ਗਿਆ, ਜਿਸ ਕਾਰਨ ਉਹ ਉੱਥੇ ਹੀ ਡਿੱਗ ਪਿਆ। ਉਨ੍ਹਾਂ ਦੱਸਿਆ ਕਿ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਲੁਧਿਆਣਾ ਦੇ ਸੀਐਮਸੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
