ਨਹਿਰ ’ਚ ਨਹਾਉਣ ਗਏ ਨੌਜਵਾਨਾਂ ’ਚੋਂ ਇਕ ਦੀ ਡੁੱਬਣ ਕਾਰਨ ਹੋਈ ਮੌਤ, ਇਕ ਗੰਭੀਰ ਜ਼ਖ਼ਮੀ
Friday, May 20, 2022 - 09:36 PM (IST)
ਭਵਾਨੀਗੜ੍ਹ (ਕਾਂਸਲ) : ਪਿੰਡ ਖੇੜੀਗਿੱਲਾਂ ਦੀ ਨਹਿਰ 'ਚ ਨਹਾਉਣ ਗਏ ਨੌਜਵਾਨਾਂ 'ਚੋਂ ਇਕ ਦੀ ਡੁੱਬਣ ਕਾਰਨ ਮੌਤ ਅਤੇ ਇਕ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਖੇੜੀਗਿੱਲਾਂ ਦੀ ਸਰਪੰਚ ਹਰਜੀਤ ਕੌਰ ਦੇ ਪਤੀ ਤਰਸੇਮ ਸਿੰਘ ਅਤੇ ਸਮਾਜ ਸੇਵੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ 6-7 ਨੌਜਵਾਨ ਨੇੜਲੇ ਪਿੰਡ ਮੈਸ ਨੇੜਿਓਂ ਲੰਘਦੀ ਨਹਿਰ 'ਚ ਨਹਾਉਣ ਗਏ ਸਨ। ਇਸ ਦੌਰਾਨ ਇਕ ਨੌਜਵਾਨ ਲਖਵੀਰ ਸਿੰਘ ਪੁੱਤਰ ਰੋਹੀ ਸਿੰਘ ਜਿਸ ਨੂੰ ਤੈਰਨਾ ਨਹੀਂ ਸੀ ਆਉਂਦਾ, ਜਦੋਂ ਨਹਿਰ ਦੇ ਤੇਜ਼ ਪਾਣੀ ਦੇ ਵਹਾਅ ਕਾਰਨ ਪਾਣੀ 'ਚ ਡੁੱਬਣ ਲੱਗਾ ਤਾਂ ਉਸ ਦੇ ਬਚਾਅ ਲਈ ਹਰਦੀਪ ਸਿੰਘ ਪੁੱਤਰ ਭਰਪੂਰ ਸਿੰਘ ਨੇ ਵੀ ਨਹਿਰ 'ਚ ਛਾਲ ਮਾਰ ਦਿੱਤੀ।
ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਲਖਵੀਰ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ 'ਚ ਹਰਦੀਪ ਸਿੰਘ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹ ਗਿਆ ਤੇ ਉਸ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਗੋਤਾਖੋਰਾਂ ਦੀ ਮਦਦ ਨਾਲ ਨਹਿਰ 'ਚੋਂ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਲਖਵੀਰ ਸਿੰਘ ਨੂੰ ਬਾਕੀ ਨੌਜਵਾਨਾਂ ਨੇ ਨਹਿਰ 'ਚੋਂ ਕੱਢ ਕੇ ਬਚਾਅ ਲਿਆ ਪਰ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਨਾਭਾ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਤਰਸੇਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਅਤੇ ਜ਼ਖਮੀ ਦੋਵੇਂ ਨੌਜਵਾਨ ਗਰੀਬ ਦਲਿਤ ਪਰਿਵਾਰਾਂ ਨਾਲ ਸਬੰਧਿਤ ਸਨ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ : ਆਰ. ਪੀ. ਸਿੰਘ ਨੇ ਮੁੱਖ ਮੰਤਰੀ ਮਾਨ ਨੂੰ ਕੀਤਾ ਸੁਚੇਤ- ਘੱਲੂਘਾਰੇ 'ਤੇ ਸਥਿਤੀ ਕਾਬੂ ਕਰਨ ਲਈ ਯੋਗ ਪ੍ਰਬੰਧ ਕਰੇ ਸਰਕਾਰ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ