ਸੜਕ ਹਾਦਸੇ ''ਚ ਨੌਜਵਾਨ ਦੀ ਮੌਤ

Saturday, Aug 24, 2019 - 12:00 AM (IST)

ਸੜਕ ਹਾਦਸੇ ''ਚ ਨੌਜਵਾਨ ਦੀ ਮੌਤ

ਖੰਨਾ  (ਜ.ਬ.)-ਸ਼ਹਿਰ ਦੇ ਜੀ. ਟੀ. ਰੋਡ 'ਤੇ ਸ਼ਨੀ ਮੰਦਰ ਸਾਹਮਣੇ ਅੱਜ ਤੜਕੇ ਡਿਵਾਈਡਰ ਨਾਲ ਮੋਟਰਸਾਈਕਲ ਟਕਰਾਉਣ ਕਾਰਣ ਵਾਪਰੇ ਹਾਦਸੇ 'ਚ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਹੁਲ (28) ਪੁੱਤਰ ਰਿੰਕੂ, ਜੋ ਕਿ ਨਜ਼ਦੀਕ ਹਰੀ ਪੈਲੇਸ ਰਾਮ ਨਗਰ ਅੰਬਾਲਾ ਦਾ ਰਹਿਣ ਵਾਲਾ ਹੈ, ਵਿਆਹ ਤੋਂ ਬਾਅਦ ਉਹ ਖੰਨਾ ਮੀਟ ਮਾਰਕੀਟ 'ਚ ਆਪਣੇ ਸਹੁਰਾ ਪਰਿਵਾਰ ਕੋਲ ਰਹਿੰਦਾ ਸੀ। ਵੀਰਵਾਰ ਨੂੰ ਤੜਕੇ ਉਹ ਅੰਬਾਲਾ ਤੋਂ ਖੰਨਾ ਮੋਟਰਸਾਈਕਲ 'ਤੇ ਆ ਰਿਹਾ ਸੀ ਤਾਂਂ ਖੰਨਾ 'ਚ ਸ਼ਨੀ ਮੰਦਰ ਦੇ ਸਾਹਮਣੇ ਮੋਟਰਸਾਈਕਲ ਡਿਵਾਈਡਰ ਨਾਲ ਟਕਰਾ ਗਿਆ, ਜਿਸ ਨਾਲ ਉਸ ਦੇ ਸਿਰ ਵਿਚ ਗੰਭੀਰ ਸੱਟ ਲੱਗੀ, ਜਦੋਂ ਉਸ ਨੂੰ ਹਸਪਤਾਲ ਲਿਜਾ ਰਹੇ ਸਨ ਤਾਂ ਰਸਤੇ 'ਚ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਰਾਹੁਲ ਦੇ ਮਾਤਾ-ਪਿਤਾ ਦੀ ਪਹਿਲਾਂ ਮੌਤ ਹੋ ਚੁੱਕੀ ਹੈ। ਉਹ ਆਪਣੇ ਪਿੱਛੇ ਪਤਨੀ, ਦੋ ਬੇਟੀਆਂ ਅਤੇ ਇਕ ਪੁੱਤਰ ਛੱਡ ਗਿਆ। ਇਸ ਸਬੰਧੀ ਆਈ. ਓ. ਥਾਣੇਦਾਰ ਕੀਮਤੀ ਲਾਲ ਨੇ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰ ਕੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਦੇ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।


author

Karan Kumar

Content Editor

Related News