ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

Saturday, Nov 02, 2019 - 07:07 PM (IST)

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਅਬੋਹਰ, (ਸੁਨੀਲ)- ਪਿੰਡ ਬੱਲੂਆਣਾ ਨੇੜੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਦਾ ਸਮਾਚਾਰ ਹੈ। ਉਥੇ ਹੀ ਇਕ ਹੋਰ ਮੋਟਰਸਾਈਕਲ 'ਤੇ ਸਵਾਰ 2 ਨੌਜਵਾਨ ਬੁਰੀ ਤਰ੍ਹਾਂ ਫੱਟੜ ਹੋ ਗਏ, ਜਿਨ੍ਹਾਂ 'ਚੋਂ ਇਕ ਨੌਜਵਾਨ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਰੈਫਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਮਲੂਕਪੁਰਾ ਵਾਸੀ ਰਾਜਿੰਦਰ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਹੈਪੀ ਪੁੱਤਰ ਗੁਰਚਰਨ ਸਿੰਘ ਪਿੰਡ ਬੱਲੂਆਣਾ 'ਚ ਮਜ਼ਦੂਰੀ ਕਰਨ ਲਈ ਗਿਆ ਹੋਇਆ ਸੀ ਅਤੇ ਅੱਜ ਉਹ ਆਪਣੇ ਮੋਟਰਸਾਈਕਲ 'ਤੇ ਉਸ ਨੂੰ ਵਾਪਸ ਲੈ ਕੇ ਆ ਰਿਹਾ ਸੀ ਕਿ ਜਦ ਉਹ ਮਲੂਕਪੁਰਾ ਮਾਈਨਰ ਦੇ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਢਾਬਾ ਕੋਕਰਿਆਂ ਵਾਸੀ ਅਨਿਲ ਕੁਮਾਰ ਪੁੱਤਰ ਭਗਵਾਨ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਇਹ ਟੱਕਰ ਇੰਨੀ ਜ਼ੋਰਦਾਰ ਸੀ ਕਿ 18 ਸਾਲ ਦੇ ਅਨਿਲ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਉਥੇ ਹੀ ਹੈਪੀ ਅਤੇ ਰਾਜਿੰਦਰ ਬੁਰੀ ਤਰ੍ਹਾਂ ਫੱਟੜ ਹੋ ਗਏ। ਨੇੜੇ-ਤੇੜੇ ਦੇ ਲੋਕਾਂ ਨੇ ਫੱਟੜਾਂ ਨੂੰ ਅਬੋਹਰ ਦੇ ਹਸਪਤਾਲ 'ਚ ਦਾਖਲ ਕਰਵਾਇਆ, ਜਿਥੇ ਹੈਪੀ ਦੀ ਹਾਲਤ ਗੰਭੀਰ ਹੋਣ 'ਤੇ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਸੂਚਨਾ ਮਿਲਣ 'ਤੇ ਸਦਰ ਥਾਣਾ ਦੀ ਪੁਲਸ ਨੇ ਅਨਿਲ ਦੀ ਲਾਸ਼ ਹਸਪਤਾਲ ਦੀ ਮੋਰਚਰੀ 'ਚ ਰਖਵਾਈ ਹੈ।


author

Bharat Thapa

Content Editor

Related News