ਸਡ਼ਕ ਹਾਦਸੇ ’ਚ ਨੌਜਵਾਨ ਦੀ ਮੌਤ

01/21/2020 9:06:48 PM

ਫ਼ਰੀਦਕੋਟ, (ਰਾਜਨ)- ਸਡ਼ਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੇ ਮਾਮਲੇ ’ਚ ਸਥਾਨਕ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦੇ ਭਰਾ ਕੁਲਬੀਰ ਸਿੰਘ ਵਾਸੀ ਗਰੀਨ ਐਵੀਨਿਊ ਨੇ ਦੱਸਿਆ ਕਿ ਜਦੋਂ ਉਹ ਅਤੇ ਉਸ ਦਾ ਭਰਾ ਸੋਹਣ ਸਿੰਘ ਆਪਣੇ-ਆਪਣੇ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਘਰ ਵੱਲ ਜਾ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੀ ਇਕ ਕਾਰ ਦੇ ਡਰਾਈਵਰ ਨੇ ਕਾਰ, ਉਸ ਦੇ ਭਰਾ ਦੇ ਮੋਟਰਸਾਈਕਲ ਵਿਚ ਮਾਰੀ, ਜਿਸ ’ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮਾਮਲੇ ਵਿਚ ਸ਼ਿਕਾਇਤ ਕਰਤਾ ਵੱਲੋਂ ਸ਼ਨਾਖਤ ਕੀਤੇ ਗਏ ਉਂਕਾਰ ਸਿੰਘ ਵਾਸੀ ਪਿੰਡ ਡੋਹਕ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ।


Bharat Thapa

Content Editor

Related News