ਸਡ਼ਕ ਹਾਦਸੇ ’ਚ ਨੌਜਵਾਨ ਦੀ ਮੌਤ

03/07/2020 10:36:56 PM

ਖੰਨਾ,(ਜ. ਬ.)- ਸਡ਼ਕ ਹਾਦਸੇ ’ਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ ਦਾ ਤਿੰਨ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸਦੇ ਇਕ ਬੱਚਾ ਵੀ ਹੈ। ਦੂਜੇ ਪਾਸੇ ਇਸ ਗੱਲ ਦੀ ਹੁਣ ਤਕ ਪੂਰੀ ਤਰ੍ਹਾਂ ਪੁਸ਼ਟੀ ਨਹੀਂ ਹੋ ਪਾਈ ਹੈ ਕਿ ਮ੍ਰਿਤਕ ਦੀ ਮੌਕੇ ’ਤੇ ਮੌਤ ਹੋ ਗਈ ਸੀ ਜਾਂ ਇਲਾਜ ਦੇ ਦੌਰਾਨ। ਮਿਲੀ ਜਾਣਕਾਰੀ ਅਨੁਸਾਰ ਅੱਜ ਗੁਰਪ੍ਰੀਤ ਸਿੰਘ (28) ਪੁੱਤਰ ਕੇਵਲ ਸਿੰਘ ਨਿਵਾਸੀ ਪਿੰਡ ਖਟਡ਼ਾ, ਰੋਜ਼ਾਨਾ ਦੀ ਤਰ੍ਹਾਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਖੰਨਾ ਦੇ ਨੇਡ਼ਲੇ ਪਿੰਡ ’ਚ ਸਥਿਤ ਆਪਣੀ ਦੁਕਾਨ ’ਤੇ ਜਾ ਰਿਹਾ ਸੀ। ਜਿਵੇਂ ਹੀ ਉਹ ਉਪਰੋਕਤ ਸਥਾਨ ’ਤੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਕ੍ਰੇਨ ਚਾਲਕ ਨੇ ਲਾਪ੍ਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਉਸਨੂੰ ਟੱਕਰ ਮਾਰ ਦਿੱਤੀ। ਘਟਨਾ ਨੂੰ ਅੰਜਾਮ ਦੇਣ ਮਗਰੋਂ ਚਾਲਕ ਮੌਕੇ ਤੋਂ ਦੌਡ਼ ਗਿਆ। ਲਾਸ਼ ਨੂੰ ਪੋਸਟਮਾਰਟਮ ਲਈ ਖੰਨਾ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

Bharat Thapa

This news is Content Editor Bharat Thapa