ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ

03/12/2020 5:24:38 PM

ਭਵਾਨੀਗੜ੍ਹ (ਅੱਤਰੀ) : ਕਰਜ਼ੇ ਦੇ ਦੈਂਤ ਕਾਰਨ ਵਾਪਰ ਰਹੀਆਂ ਖੁਦਕੁਸ਼ੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਇੱਥੋਂ ਦੇ ਨੇੜਲੇ ਪਿੰਡ ਫੱਗੂਵਾਲਾ ਦੇ ਨੌਜਵਾਨ ਕਿਸਾਨ ਜਗਸੀਰ ਸਿੰਘ ਵੱਲੋਂ ਕਰਜ਼ੇ ਕਾਰਨ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕਸ਼ੀ ਕਰਨ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਜੰਗ ਸਿੰਘ ਵਾਸੀ ਫੱਗੂਵਾਲਾ ਨੇ ਥਾਣੇ 'ਚ ਲਿਖਤੀ ਬਿਆਨ ਲਿਖਵਾਏ ਕਿ ਉਨ੍ਹਾਂ ਦੇ ਪਰਿਵਾਰ 'ਤੇ ਕਰਜ਼ਾ ਚੜ੍ਹਿਆ ਹੋਇਆ ਸੀ, ਜਿਸ ਕਾਰਨ ਉਸ ਦਾ ਇਕਲੌਤਾ ਪੁੱਤਰ ਜਗਸੀਰ ਸਿੰਘ ਪ੍ਰੇਸ਼ਾਨ ਰਹਿੰਦਾ ਸੀ।

ਇਹ ਵੀ ਪੜ੍ਹੋ ► ਕਰਜ਼ੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਕਿਸਾਨ, ਫਾਹ ਲੈ ਕੇ ਕੀਤੀ ਖੁਦਕੁਸ਼ੀ

ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਬੀਤੀ ਕੱਲ ਖੇਤ 'ਚ ਜਾ ਕੇ ਕੋਈ ਜ਼ਹਿਰੀਲੀ ਦਵਾਈ ਪੀ ਲਈ। ਗੰਭੀਰ ਹਾਲਤ 'ਚ ਜਗਸੀਰ ਸਿੰਘ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਅੱਜ ਸਵੇਰੇ ਉਹ ਦਮ ਤੋੜ ਗਿਆ। ਪੁਲਸ ਨੇ ਉਕਤ ਬਿਆਨ ਦੇ ਆਧਾਰ 'ਤੇ ਧਾਰਾ 174 ਅਧੀਨ ਕਾਰਵਾਈ ਕਰਕੇ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤੀ।

ਇਹ ਵੀ ਪੜ੍ਹੋ ► ਫਾਹਾ ਲੈਣ ਵਾਲੇ ਵਿਦਿਆਰਥੀ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਖੁੱਲ੍ਹੇ ਸਕੂਲ ਦੇ ਰਾਜ਼     

ਇਹ ਵੀ ਪੜ੍ਹੋ ► ਫਿਲੌਰ : ਖੇਤਾਂ 'ਚੋਂ ਨਾਬਾਲਗ ਕੁੜੀ ਦੀ ਲਾਸ਼ ਮਿਲਣ ਦਾ ਮਾਮਲਾ ਹੱਲ, ਪੁਲਸ ਨੇ ਕੀਤਾ ਖੁਲਾਸਾ 
 


Anuradha

Content Editor

Related News