ਪੁਲਸ ਭਰਤੀ ''ਚ ਹੋਈ ਘਪਲੇਬਾਜ਼ੀ ਦੇ ਰੋਸ ਵਜੋਂ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

12/02/2021 11:22:11 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਪੁਲਸ ਭਰਤੀ 'ਚ ਹੋਈ ਘਪਲੇਬਾਜ਼ੀ ਦੇ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਸੈਂਕੜੇ ਨੌਜਵਾਨਾਂ ਵੱਲੋਂ ਧੂਰੀ ਰੋਡ ਤੇ ਪਿਛਲੇ 72 ਘੰਟਿਆਂ ਤੋਂ ਜਾਮ ਕੀਤਾ ਹੋਇਆ ਹੈ ਪਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨੂੰ ਕੋਈ ਵੀ ਭਰੋਸਾ ਨਹੀਂ ਦਿੱਤਾ ਗਿਆ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਨੌਜਵਾਨ ਸੰਘਰਸ਼ ਕਮੇਟੀ ਦੇ ਸੂਬਾ-ਆਗੂ ਜਸਪਾਲ ਸਿੰਘ ਤੋਲਾ ਵਾਲੀਆ, ਰਮਨ ਗਿੱਲ ਮਾਨਸਾ, ਲਖਵੀਰ ਕੌਰ ਪੇਧਨੀ, ਦਵਿੰਦਰ ਸਿੰਘ ਧੂਰੀ, ਦਵਿੰਦਰ ਸਿੰਘ ਖੰਨਾ, ਜੋਬਨਪ੍ਰੀਤ ਸਿੰਘ ਸ਼੍ਰੀ ਮੁਕਤਸਰ ਸਾਹਿਬ, ਅਨਮੋਲਪ੍ਰੀਤ ਸਿੰਘ ਸ੍ਰੀ ਮੁਕਤਸਰ ਸਾਹਿਬ, ਪੂਜਾ ਮਲੇਰਕੋਟਲਾ, ਜਗਤਾਰ ਸਿੰਘ ਧੂਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਮੇਂ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਕਿਉਂਕਿ ਇਸ ਧਰਨੇ ਤੇ ਬੈਠੇ ਆਪਣੇ ਲਈ ਇਨਸਾਫ਼ ਮੰਗ ਰਹੇ ਨੌਜਵਾਨਾਂ ਦੀ ਕੋਈ ਬਾਂਹ ਨਹੀਂ ਫੜ੍ਹਦਾ। 

ਇਹ ਖ਼ਬਰ ਪੜ੍ਹੋ- ਵਾਨਖੇੜੇ ਸਟੇਡੀਅਮ 'ਚ 5 ਸਾਲ ਬਾਅਦ ਹੋਵੇਗੀ ਟੈਸਟ ਕ੍ਰਿਕਟ ਦੀ ਵਾਪਸੀ, ਅਜਿਹਾ ਹੈ ਭਾਰਤ ਦਾ ਰਿਕਾਰਡ


ਅੱਜ ਦੇ ਇਸ ਧਰਨੇ 'ਚ ਪੁਲਸ ਭਰਤੀ ਕੈਂਡੀਡੇਟ ਦਾ ਸਾਥ ਦੇਣ ਲਈ ਸਰਪੰਚ ਪੰਚਾਇਤ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕਿਸਾਨ ਆਗੂ ਗੁਰਮੀਤ ਸਿੰਘ ਫਤਹਿਗੜ੍ਹ ਸਾਹਿਬ ਨੇ ਸਾਥ ਦੇਣ ਦਾ ਭਰੋਸਾ ਦਿੱਤਾ। ਏਕਮ ਸਿੰਘ ਕਿਰਤੀ ਕਿਸਾਨ ਯੂਨੀਅਨ, ਕੁਲਦੀਪ ਜੋਸ਼ੀ, ਭਾਰਤੀ ਕਿਸਾਨ ਯੂਨੀਅਨ ਡਕੌਦਾ ਆਪਣੀ ਟੀਮ ਨਾਲ ਪਹੁੰਚ ਕੇ ਧਰਨੇ ਦਾ ਸਮਰਥਨ ਕੀਤਾ। ਰਮਨ ਗਿੱਲ ਨੇ ਦੱਸਿਆ ਕਿ ਇਹ ਧਰਨਾ ਮੰਗਾਂ ਨੂੰ ਪੂਰਾ ਕਰਵਾਉਣ ਤੱਕ ਜਾਰੀ ਰਹੇਗਾ।  

ਇਹ ਖ਼ਬਰ ਪੜ੍ਹੋ- ਦੱਖਣੀ ਅਫਰੀਕਾ ਨੇ ਕੁਆਲੀਫਿਕੇਸ਼ਨ ਮੈਚ 'ਚ ਪਾਕਿਸਤਾਨ ਨੂੰ ਹਰਾਇਆ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News