ਫਿਰੋਜ਼ਪੁਰ : ਦਿਨ ਦਿਹਾੜੇ ਸਕਾਰਪੀਓ ਸਵਾਰ ਨੌਜਵਾਨਾਂ ਨੇ ਕਾਂਗਰਸੀ ਮਹਿਲਾ ਕੌਂਸਲਰ ਦੇ ਪਤੀ ਨੂੰ ਮਾਰੀ ਗੋਲੀ

04/19/2022 4:56:25 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸ਼ਹਿਰ ’ਚ ਅੱਜ ਦੁਪਹਿਰੇ ਦਿਨ ਦਿਹਾੜੇ ਕਾਲੇ ਰੰਗ ਦੀ ਸਕਾਰਪੀਓ ਗੱਡੀ ’ਤੇ ਆਏ ਨੌਜਵਾਨਾਂ ਨੇ ਵਾਰਡ ਨੰ: 17 ਦੀ ਕਾਂਗਰਸੀ ਮਹਿਲਾ ਕੌਂਸਲਰ ਪ੍ਰਵੀਨ ਕੁਮਾਰੀ ਦੇ ਪਤੀ ਮੁੱਖਾ ਨੂੰ ਗੋਲੀ ਮਾਰ ਦਿੱਤੀ ਅਤੇ ਗੋਲੀ ਉਸ ਦੀ ਲੱਤ ’ਚੋਂ ਆਰਪਾਰ ਹੋ ਗਈ, ਜਿਸ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰ ਆਰ.ਐੱਲ.ਤਨੇਜਾ ਨੇ ਦੱਸਿਆ ਕਿ ਜ਼ਖਮੀ ਦੀ ਹਾਲਤ ਖਤਰੇ ਤੋਂ ਬਾਹਰ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਮਨੁੱਖੀ ਅਧਿਕਾਰਾਂ ਲਈ ਮੇਰੇ ਬੋਲਣ ਤੋਂ ਕੁਝ ਲੋਕਾਂ ਨੂੰ ਪ੍ਰੇਸ਼ਾਨੀ, ਲੱਭ ਰਹੇ ਮੁੱਦੇ : ਤਨਮਨਜੀਤ ਸਿੰਘ ਢੇਸੀ

ਇਸ ਮੌਕੇ ਨਗਰ ਕੌਂਸਲ ਫਿਰੋਜ਼ਪੁਰ ਸ਼ਹਿਰ ਦੇ ਪ੍ਰਧਾਨ ਰਿੰਕੂ ਗਰੋਵਰ ਨੇ ਦੋਸ਼ ਲਗਾਇਆ ਕਿ ਸ਼ਹਿਰ ’ਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ ਅਤੇ ਹਰ ਰੋਜ਼ ਸ਼ਹਿਰ ’ਚ ਗੋਲੀਆਂ ਚਲ ਰਹੀਆਂ ਹਨ, ਜਿਸ ਕਾਰਨ ਸ਼ਹਿਰ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਰਿੰਕੂ ਗਰੋਵਰ ਨੇ ਕਿਹਾ ਕਿ ਜੇਕਰ ਸ਼ਹਿਰ ਵਿੱਚ ਅਮਨ-ਕਾਨੂੰਨ ਬਹਾਲ ਨਾ ਕੀਤਾ ਗਿਆ ਅਤੇ ਦਿਨ-ਦਿਹਾੜੇ ਗੁੰਡਾਗਰਦੀ ਕਰਨ ਵਾਲਿਆਂ ਨੂੰ ਨਾ ਫੜਿਆ ਗਿਆ ਤਾਂ ਸ਼ਹਿਰ ਦੇ ਕਾਂਗਰਸੀ, ਆਮ ਲੋਕਾਂ ਨੂੰ ਨਾਲ ਲੈ ਕੇ ਥਾਣੇ ਦੇ ਬਾਹਰ ਧਰਨਾ ਦੇਣਗੇ। ਰਿੰਕੂ ਗਰੋਵਰ ਨੇ ਦੋਸ਼ ਲਗਾਇਆ ਕਿ ਫਿਰੋਜ਼ਪੁਰ ਵਿੱਚ ਸਮਾਜ ਵਿਰੋਧੀ ਅਨਸਰ ਨਾਜਾਇਜ਼ ਹਥਿਆਰਾਂ ਨਾਲ ਸ਼ਰੇਆਮ ਘੁੰਮ ਰਹੇ ਹਨ ਅਤੇ ਲੋਕਾਂ ਦੀ ਜਾਨ ਮਾਲ ਨੂੰ ਹਰ ਸਮੇਂ ਖਤਰਾ ਬਣਿਆ ਰਹਿੰਦਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਐੱਸ.ਐੱਚ.ਓ ਇੰਸਪੈਕਟਰ ਗੁਰਪ੍ਰੀਤ ਸਿੰਘ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


 


Anuradha

Content Editor

Related News