ਪੁਲਸ ਕਾਂਸਟੇਬਲ ਭਰਤੀ ''ਚ ਘਪਲੇਬਾਜ਼ੀ ਨੂੰ ਲੈ ਕੇ ਨੌਜਵਾਨਾਂ ਨੇ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ

12/17/2021 9:29:09 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ)- ਸੰਗਰੂਰ ਵਿਖੇ ਸੰਘਰਸ਼ ਕਰ ਰਹੇ ਨੌਜਵਾਨ ਲੜਕੇ ਅਤੇ ਲੜਕੀਆਂ ਦਾ ਗੁੱਸਾ ਉਸ ਸਮੇਂ ਹੋਰ ਭੜਕ ਗਿਆ, ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਇਹ ਮਸਲਾ ਉਨ੍ਹਾਂ ਦੇ ਹੱਲ ਕਰਨ ਦਾ ਨਹੀਂ ਹੈ। ਇੱਥੇ ਇਹ ਗੱਲ ਅਤਿ ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਕਾਂਸਟੇਬਲ ਭਰਤੀ 'ਚ ਹੋਈ ਘਪਲੇਬਾਜ਼ੀ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੰਗਰੂਰ ਦੇ ਬਰਨਾਲਾ ਕੈਂਚੀਆਂ 'ਚ ਅੰਤਾਂ ਦੀ ਸਰਦੀ ਹੋਣ ਦੇ ਬਾਵਜੂਦ ਵੀ ਵੱਡੀ ਗਿਣਤੀ ਨੌਜਵਾਨ ਲੜਕੇ ਅਤੇ ਲੜਕੀਆਂ ਦਿਨ ਰਾਤ ਦਾ ਧਰਨਾ ਲਗਾ ਕੇ ਬੈਠੇ ਹਨ ਪਰ ਉਨ੍ਹਾਂ ਦੀ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।

ਇਹ ਖ਼ਬਰ ਪੜ੍ਹੋ- ਡੇ-ਨਾਈਟ ਟੈਸਟ 'ਚ ਸਭ ਤੋਂ ਜ਼ਿਆਦਾ ਸੈਂਕੜੇ ਲਗਾਉਣ ਵਾਲੇ ਖਿਡਾਰੀ ਬਣੇ ਲਾਬੁਸ਼ੇਨ, ਇਸ ਖਿਡਾਰੀ ਨੂੰ ਛੱਡਿਆ ਪਿੱਛੇ


ਪੰਜਾਬ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਰਮਨਦੀਪ ਕੌਰ ਗਿੱਲ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੀਟਿੰਗ ਕਰਨ ਲਈ ਬੁਲਾਇਆ ਗਿਆ ਸੀ ਪਰ ਮੰਤਰੀ ਵੱਲੋਂ ਉਨ੍ਹਾਂ ਨੂੰ ਇਹ ਕਹਿ ਕੇ ਵਾਪਸ ਭੇਜ ਦਿੱਤਾ ਕਿ ਉਹ ਇਸ ਮਸਲੇ ਦਾ ਕੋਈ ਹੱਦ ਨਹੀਂ ਕਰ ਸਕਦੇ। ਉਨ੍ਹਾਂ ਦੱਸਿਆ ਕਿ ਸੰਗਰੂਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਸੰਘਰਸ਼ ਕਮੇਟੀ ਦੇ ਆਗੂਆਂ ਦੀ ਮੀਟਿੰਗ ਕਰਵਾਉਣ ਲਈ ਵੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਖੱਜਲ ਖੁਆਰ ਕੀਤਾ ਜਾ ਚੁੱਕਿਆ ਹੈ ਅਤੇ ਹੁਣ ਕੈਬਨਿਟ ਮੰਤਰੀ ਵੱਲੋਂ ਵੀ ਉਨ੍ਹਾਂ ਨੂੰ ਨਿਰਾਸ਼ਾ ਹੀ ਪੱਲੇ ਪਈ ਹੈ। 

ਇਹ ਖ਼ਬਰ ਪੜ੍ਹੋ- AUS v ENG : ਦੂਜੇ ਦਿਨ ਦੀ ਖੇਡ ਖਤਮ, ਇੰਗਲੈਂਡ ਦਾ ਸਕੋਰ 17/2


ਰਮਨਦੀਪ ਕੌਰ ਗਿੱਲ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਇਹ ਸੰਘਰਸ਼ ਲਗਾਤਾਰ ਜਾਰੀ ਰੱਖਣਗੇ ਅਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ। ਅੱਜ ਸੰਗਰੂਰ ਵਿਖੇ ਵੀ ਨੌਜਵਾਨ ਲੜਕੇ ਅਤੇ ਲੜਕੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ਕੀਤੀ ਕਿ ਪੰਜਾਬ ਪੁਲਸ ਕਾਂਸਟੇਬਲ ਭਰਤੀ ਚ ਹੋਈ ਘਪਲੇਬਾਜ਼ੀ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ। ਇਸ ਮੌਕੇ ਦਵਿੰਦਰ ਸਿੰਘ, ਜਸਪਾਲ ਸਿੰਘ, ਸੁਮਨਦੀਪ ਕੌਰ, ਨਵਦੀਪ ਕੌਰ, ਜਗਤਾਰ ਸਿੰਘ, ਲਖਵੀਰ ਸਿੰਘ ਆਦਿ ਹਾਜ਼ਰ ਸਨ ।

 

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ। 


Gurdeep Singh

Content Editor

Related News