ਨਕਲੀ ਪਿਸਤੌਲ ਤੇ ਤੇਜ਼ਧਾਰ ਚਾਕੂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Monday, Sep 21, 2020 - 04:50 PM (IST)

ਜ਼ੀਰਾ (ਗੁਰਮੇਲ ਸੇਖ਼ਵਾ): ਥਾਣਾ ਜ਼ੀਰਾ ਦੀ ਪੁਲਸ ਨੇ ਬੱਸ ਸਟੈਂਡ ਰਟੋਲ ਬੇਟ ਨਜ਼ਦੀਕ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਨਕਲੀ ਪਿਸਤੌਲ, ਤੇਜ਼ਧਾਰ ਚਾਕੂ ਬਰਾਮਦ ਕੀਤਾ ਹੈ। ਇਸ ਸਬੰਧੀ ਪੁਲਸ ਨੇ ਦੋਸ਼ੀ ਦੇ ਖ਼ਿਲਾਫ਼ ਅਸਲਾ ਐਕਟ ਦੀ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਸ਼ਰਮਨਾਕ ਕਾਰਾ: ਪੈਰ ਮਾਰ ਕੇ ਲਾਹੀ ਬਜ਼ੁਰਗ ਦੀ ਪੱਗ, ਵੀਡੀਓ ਵਾਇਰਲ
ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਜ਼ੀਰਾ ਦੇ ਸਹਾਇਕ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਬੀਤੇ ਦਿਨ ਬੱਸ ਸਟੈਂਡ ਰਟੋਲ ਬੇਟ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਮੋਟਰਸਾਈਕਲ ਸਵਾਰ ਦੋਸ਼ੀ ਵਰਿੰਦਰ ਸਿੰਘ ਉਰਫ਼ ਵਿੰਦਾ ਪੁੱਤਰ ਬਲਦੇਵ ਸਿੰਘ ਵਾਸੀ ਦੌੌਲਤਪੁਰਾ ਉੱਚਾ ਨੂੰ ਸ਼ੱਕ ਹੋਣ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਨਕਲੀ ਪਿਸਤੌਲ, ਬਟਨ ਵਾਲਾ ਕਮਾਨੀਦਾਰ ਚਾਕੁੂ ਬਰਾਮਦ ਹੋਇਆ। ਮਾਮਲੇ ਦੀ ਜਾਂਚ ਕਰ ਰਹੇ ਬਲਜਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ’ਤੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਹੈ।
ਇਹ ਵੀ ਪੜ੍ਹੋ : ਅੰਪਾਇਰ ਦੇ ਗਲਤ ਫ਼ੈਸਲੇ ’ਤੇ ਭੜਕੀ ਪ੍ਰੀਟੀ ਜ਼ਿੰਟਾ, ਦਿੱਤਾ ਵੱਡਾ ਬਿਆਨ