ਜ਼ੀਰਾ : ਬੇਖ਼ੌਫ਼ ਹਥਿਆਰਬੰਦ ਲੁਟੇਰਿਆਂ ਨੇ ਦਿਨ ਦਿਹਾੜੇ ਦਿੱਤਾ ਲੱਖਾਂ ਦੀ ਲੁੱਟ ਨੂੰ ਅੰਜ਼ਾਮ

05/20/2022 1:49:50 PM

ਜ਼ੀਰਾ (ਸਤੀਸ਼) : ਜ਼ੀਰਾ ਵਿਖੇ ਲੁਟੇਰੇ ਇਸ ਕਦਰ ਬੇਖ਼ੌਫ਼ ਹੋ ਗਏ ਹਨ ਕਿ ਉਨ੍ਹਾਂ ਨੂੰ ਪੁਲਸ ਪ੍ਰਸ਼ਾਸਨ ਦਾ ਕਿਸੇ ਵੀ ਪ੍ਰਕਾਰ ਦਾ ਕੋਈ ਡਰ ਨਹੀਂ ਹੈ। ਪੁਲਸ ਹਰ ਵਾਰ ਦੀ ਤਰ੍ਹਾਂ ਸੱਪ ਨਿਕਲ ਜਾਣ ਤੋਂ ਬਾਅਦ ਲਕੀਰ ਪਿੱਟਦੀ ਨਜ਼ਰ ਆਉਂਦੀ ਹੈ। ਅਜਿਹਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ ਜ਼ੀਰਾ ਕੋਟ ਈਸੇ ਖਾਂ ਰੋਡ ’ਤੇ ਸਥਿਤ ਫਿਊਜ਼ੀਅਨ ਮਾਈਕਰੋ ਫਾਇਨਾਂਸ ਕੰਪਨੀ ਤੋਂ ਜਿੱਥੇ ਦੋ ਹਥਿਆਰਬੰਦ ਲੁਟੇਰਿਆਂ ਵੱਲੋਂ ਹਥਿਆਰਾਂ ਦੀ ਨੋਕ ’ਤੇ ਫਾਈਨਾਂਸ ਕੰਪਨੀ ਦੇ ਮੁਲਾਜ਼ਮਾਂ ਪਾਸੋਂ ਦਿਨ ਦਿਹਾੜੇ 237000 ਰੁਪਏ ਲੁੱਟ ਲਏ ਗਏ।

ਇਹ ਵੀ ਪੜ੍ਹੋ : ਬਠਿੰਡਾ 'ਚ ਕਲਯੁੱਗੀ ਪਿਓ ਦਾ ਕਾਰਾ, 4 ਸਾਲਾ ਧੀ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੀਤਾ ਕਤਲ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਫਾਈਨਾਂਸ ਕੰਪਨੀ ’ਚ ਤੈਨਾਤ ਮੁਲਾਜ਼ਮਾਂ ਨੇ ਦੱਸਿਆ ਕਿ ਜਦ ਉਹ ਆਪਣੇ ਦਫ਼ਤਰ ’ਚ ਬੈਠੇ ਸਨ ਤਾਂ ਦੋ ਹਥਿਆਰਬੰਦ ਲੁਟੇਰੇ ਉਨ੍ਹਾਂ ਦੇ ਦਫ਼ਤਰ ਵਿੱਚ ਦਾਖ਼ਲ ਹੋਏ ਅਤੇ ਹਥਿਆਰ ਦਿਖਾ ਕੇ ਉਨ੍ਹਾਂ ਨੂੰ ਬੰਦੀ ਬਣਾ ਲਿਆ ਅਤੇ ਉਨ੍ਹਾਂ ਨਾਲ ਕੁੱਟਮਾਰ ਕਰਨ ਉਪਰੰਤ ਉਨ੍ਹਾਂ ਕੋਲੋਂ ਸਾਰੀਆਂ ਚਾਬੀਆਂ ਲੈ ਲਈਆਂ ਗਈਆਂ। ਲੁਟੇਰਿਆਂ ਨੇ ਉਨ੍ਹਾਂ ਨੂੰ ਰਸੋਈ ਦੇ ਵਿੱਚ ਬੰਦ ਕਰ ਦਿੱਤਾ। ਲੁਟੇਰੇ 237000 ਰੁਪਏ ਦੇ ਨਾਲ ਨਾਲ ਦੋ ਸੈਮਸੰਗ ਕੰਪਨੀ ਦੇ ਮੋਬਾਇਲ ਵੀ ਲੁੱਟ ਕੇ ਲੈ ਗਏ।  ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਅਤੇ ਇਨ੍ਹਾਂ ਲੁਟੇਰਿਆਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਵੀ ਕੀਤਾ ਜਾ ਰਿਹਾ ਹੈ  ਪਰ ਜੇਕਰ ਗੱਲ ਕਰੀਏ ਜ਼ੀਰਾ ਤਹਿਸੀਲ ਅੰਦਰ ਬਣ ਰਹੇ ਅਜਿਹੇ ਹਾਲਾਤਾਂ ਦੀ ਤਾਂ ਜ਼ੀਰਾ ਤਹਿਸੀਲ ਅੰਦਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਬਿਲਕੁਲ ਆਮ ਜਿਹੀ ਗੱਲ ਹੋ ਗਈ ਹੈ । ਪੁਲਸ ਪ੍ਰੈੱਸ ਦੇ ਸਾਹਮਣੇ ਇਹ ਫੋਕੇ ਦਾਅਵੇ ਕਰਦੀ ਨਜ਼ਰ ਆਉਂਦੀ ਹੈ ਕਿ ਲੁਟੇਰਿਆਂ ਨੂੰ ਜਲਦ ਫੜ ਲਿਆ ਜਾਵੇਗਾ ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News