ਚੋਰੀ ਦੇ 19 ਮੋਟਰਸਾਈਕਲ ਸਣੇ ਇਕ ਕਾਬੂ

05/22/2019 2:21:58 PM

ਜ਼ੀਰਾ (ਸਤੀਸ਼) - ਥਾਣਾ ਸਿਟੀ ਜ਼ੀਰਾ ਦੀ ਪੁਲਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ, ਜਿਸ ਤੋਂ ਚੋਰੀ ਦੇ 19 ਮੋਟਰਸਾਈਕਲ ਬਰਾਮਦ ਹੋਏ ਹਨ। ਪੁਲਸ ਨੇ ਕਾਬੂ ਕੀਤੇ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਏ.ਐੱਸ.ਆਈ. ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਨੀਲੇ ਵਾਲਾ ਦਾ ਰਹਿਣ ਵਾਲਾ ਕਮਲਜੀਤ ਟੋਰੀ ਦੇ ਮੋਟਰਸਾਈਕਲ ਵੇਚਣ ਦਾ ਧੰਦਾ ਕਰਦਾ ਹੈ। ਪੁਲਸ ਵਲੋਂ ਜੇਕਰ ਉਸ ਦੇ ਘਰ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਤੋਂ ਚੋਰੀ ਦੇ ਬਹੁਤ ਸਾਰੇ ਮੋਟਰਸਾਈਕਲ ਬਰਾਮਦ ਹੋ ਸਕਦੇ ਹਨ। 

ਇਸ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਕਾਰਵਾਈ ਕਰਦਿਆਂ ਦੋਸ਼ੀ ਦੇ ਘਰ ਛਾਪੇਮਾਰੀ ਕਰਕੇ ਉਥੋਂ 19 ਮੋਟਰਸਾਈਕਲ, ਜੋ ਉਸ ਨੇ ਵੱਖ-ਵੱਖ ਸ਼ਹਿਰਾਂ ਤੋਂ ਚੋਰੀ ਕੀਤੇ ਹਨ, ਬਰਾਮਦ ਕਰ ਲਏ।


rajwinder kaur

Content Editor

Related News