ਜ਼ੀਰਾ ਪੁਲਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 20 ਵਿਅਕਤੀਆਂ ਨੂੰ ਭੇਜਿਆ ਜੇਲ੍ਹ

8/8/2020 4:51:34 PM

ਜ਼ੀਰਾ (ਗੁਰਮੇਲ ਸੇਖ਼ਵਾ): ਪਿਛਲੇ ਦਿਨੀਂ ਪੰਜਾਬ 'ਚ ਨਕਲੀ ਸ਼ਰਾਬ ਨਾਲ ਹੋਈਆਂ ਭਾਰੀ ਗਿਣਤੀ 'ਚ ਮੌਤਾਂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੁਲਸ ਨੂੰ ਸਖ਼ਤ ਹਦਾਇਤਾਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਸਨ ਕਿ ਕੋਈ ਵੀ ਵਿਅਕਤੀ ਸ਼ਰਾਬ ਦਾ ਗ਼ੈਰ ਦਾ ਧੰਦਾ ਨਾ ਕਰਦਾ ਹੋਵੇ, ਜਿਸ 'ਤੇ ਡੀ.ਐੱਸ.ਪੀ. ਰਾਜਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਜ਼ੀਰਾ ਸਦਰ ਦੇ ਪੁਲਸ ਦੇ ਇੰਸਪੈਕਟਰ ਜਤਿੰਦਰ ਸਿੰਘ ਮੁਤਾਬਕ ਥਾਣਾ ਸਦਰ ਜ਼ੀਰਾ ਪੁਲਸ ਨੇ ਪੰਜ ਮੁਕੱਦਮੇ ਦਰਜ ਕਰਕੇ 6 ਵਿਅਕਤੀਆਂ ਨੂੰ ਜੇਲ੍ਹ ਭੇਜਿਆ ਗਿਆ।

ਇਹ ਵੀ ਪੜ੍ਹੋ: ਸਰਕਾਰੀ ਥਾਂ 'ਤੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਕਈ ਸ਼ਹਿਰਾਂ ਦੀਆਂ ਕੁੜੀਆਂ ਸਨ ਸ਼ਾਮਲ

ਇਸ ਸਬੰਧੀ ਮੁੱਖ ਮੁਨਸ਼ੀ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੱਤੀ ਅਤੇ ਥਾਣਾ ਸਿਟੀ ਦੇ ਸਬ-ਇੰਸਪੈਕਟਰ ਜਤਿੰਦਰ ਸਿੰਘ ਅਤੇ ਮੁਨਸ਼ੀ ਅਰਮਿੰਦਰ ਸਿੰਘ ਵਲੋਂ ਪੰਜ ਮੁਕੱਦਮੇ ਦਰਜ ਕਰਕੇ 7 ਵਿਅਕਤੀ ਜੇਲ•ਭੇਜਿਆ ਗਿਆ ਹੈ। ਚੌਂਕੀ ਇੰਚਾਰਜ ਸ਼ਾਹ ਅੱਬੂ ਬੁੱਕਰ ਦੇ ਇੰਚਾਰਜ ਕਰਮ ਸਿੰਘ ਅਨੁਸਾਰ 7 ਵਿਅਕਤੀਆਂ ਨੂੰ ਸ਼ਰਾਬ ਦਾ ਗ਼ੈਰ-ਕਾਨੂੰਨੀ ਦਾ ਧੰਦਾ ਕਰਨ ਦੇ ਦੋਸ਼ 'ਚ ਜੇਲ੍ਹ ਭੇਜਿਆ ਗਿਆ ਹੈ। ਪੁਲਸ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਗ਼ੈਰ-ਕਾਨੂੰਨੀ ਧੰਦਾ ਕਰਨ 'ਤੇ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: ਵੱਡੀ ਵਾਰਦਾਤ: 4 ਵਿਅਕਤੀਆਂ ਵਲੋਂ 13 ਸਾਲਾ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ


Shyna

Content Editor Shyna