ਗੈਂਗਸਟਰਾਂ ਤੇ ਫਿਰੌਤੀਬਾਜ਼ਾਂ ਦਾ ਹੱਬ ਬਣਿਆ ਜ਼ੀਰਕਪੁਰ, ਬਿਲਡਰ ਤੋਂ 1 ਕਰੋੜ ਦੀ ਫਿਰੌਤੀ ਮੰਗਣ ’ਤੇ ਸੁਰੱਖਿਆ ਪ੍ਰਦਾਨ

Thursday, Jan 19, 2023 - 09:10 PM (IST)

ਗੈਂਗਸਟਰਾਂ ਤੇ ਫਿਰੌਤੀਬਾਜ਼ਾਂ ਦਾ ਹੱਬ ਬਣਿਆ ਜ਼ੀਰਕਪੁਰ, ਬਿਲਡਰ ਤੋਂ 1 ਕਰੋੜ ਦੀ ਫਿਰੌਤੀ ਮੰਗਣ ’ਤੇ ਸੁਰੱਖਿਆ ਪ੍ਰਦਾਨ

ਜ਼ੀਰਕਪੁਰ (ਮੇਸ਼ੀ) : ਜ਼ੀਕਰਪੁਰ ਖੇਤਰ ਦਿਨੋ-ਦਿਨ ਗੈਂਗਸਟਰਾਂ ਅਤੇ ਹੋਰ ਜੁਰਮਬਾਜ਼ ਲੋਕਾਂ ਦਾ ਅੱਡਾ ਬਣਨ ਕਾਰਨ ਵਾਰਦਾਤਾਂ ਵਿੱਚ ਵਾਧਾ ਹੋ ਰਿਹਾ ਹੈ, ਜਿਸ ਕਰਕੇ ਅਮਨ ਪਸੰਦ ਲੋਕਾਂ ’ਚ ਭਾਰੀ ਦਹਿਸ਼ਤ ਦਾ ਮਾਹੌਲ ਹੈ। ਕੁਝ ਅਜਿਹੇ ਹੀ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਹਿਰ ਦੇ ਨਾਮਵਰ ਲੋਕਾਂ ਨੂੰ ਨਿਸ਼ਾਨੇ ’ਤੇ ਲੈ ਕੇ ਧਮਕੀਆਂ ਦੇਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਸ਼ਹਿਰ ’ਚ ਉਸ ਵੇਲੇ ਖ਼ਬਰ ਅੱਗ ਵਾਂਗ ਫੈਲ ਗਈ, ਜਦੋਂ ਅਕਾਲੀ ਦਲ ਦੇ ਸੂਬਾ ਸਕੱਤਰ ਅਤੇ ਬਿਲਡਰ ਸਮੇਤ ਜ਼ੀਰਕਪੁਰ ਪਿੰਡ ਦੇ ਸਾਬਕਾ ਸਰਪੰਚ ਜਸਪਾਲ ਸਿੰਘ ਨੂੰ ਫੋਨ ’ਤੇ ਧਮਕੀਆਂ ਰਾਹੀਂ ਇਕ ਕਰੋੜ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਸਰਹੱਦ ਪਾਰ: ਪਾਕਿਸਤਾਨੀ ਫੌਜ ਲਈ ਜਾਸੂਸੀ ਕਰਨ ਵਾਲੇ ਨੌਜਵਾਨ ਦਾ ਅੱਤਵਾਦੀਆਂ ਨੇ ਕੀਤਾ ਸਿਰ ਕਲਮ

ਪੁਲਸ ਵੱਲੋਂ ਜਸਪਾਲ ਸਿੰਘ ਦੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਗਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਅਕਾਲੀ ਦਲ ਦੇ ਸੂਬਾ ਸਕੱਤਰ ਜਸਪਾਲ ਸਿੰਘ ਨੇ ਦੱਸਿਆ ਕਿ ਉਸ ਨੂੰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੱਖ-ਵੱਖ ਨੰਬਰਾਂ ਤੋਂ ਫਿਰੌਤੀ ਮੰਗਣ ਦੇ ਫੋਨ ਆ ਰਹੇ ਹਨ ਤੇ ਪੈਸੇ ਨਾ ਦੇਣ ਦੀ ਸੂਰਤ ’ਚ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਮਾਮਲੇ ਸਬੰਧੀ ਜ਼ੀਰਕਪੁਰ ਦੇ ਡੀ. ਐੱਸ. ਪੀ. ਬਿਕਰਮ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਇਕ ਕਥਿਤ ਦੋਸ਼ੀ ਨੂੰ ਬਿਹਾਰ ਤੋਂ ਕਾਬੂ ਕਰ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਲਦ ਹੀ ਮਾਮਲੇ 'ਚ ਬਾਕੀ ਮੁਲਜ਼ਮਾਂ ਨੂੰ ਵੀ ਕਾਬੂ ਕਰਕੇ ਮਾਮਲਾ ਹੱਲ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : CM ਦੇ ਐਲਾਨ ਦੇ ਬਾਵਜੂਦ ਸ਼ਰਾਬ ਫੈਕਟਰੀ ਮੂਹਰੇ ਧਰਨਾ ਰਹੇਗਾ ਜਾਰੀ, ਸਾਂਝੇ ਮੋਰਚੇ ਨੇ ਰੱਖੀ ਇਹ ਮੰਗ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News