ਖੇਤੀ ਅਧਿਕਾਰੀਆਂ ’ਤੇ ਹਮਲਾ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ: ਖੇਤੀ ਟੈਕਨੋਕਰੇਟਸ

06/13/2020 10:05:54 AM

ਖੇਤੀਬਾੜੀ ਟੈਕਨੋਕਰੇਟਸ ਐਕਸ਼ਨ ਕਮੇਟੀ, ਪੰਜਾਬ ਦੇ ਸੱਦੇ ’ਤੇ ਅੱਜ ਰਾਜ ਦੇ ਸਮੂਹ ਜ਼ਿਲ੍ਹਿਆਂ ਵਿੱਚ ਤਾਇਨਾਤ ਖੇਤੀ ਟੈਕਨੋਕਰੇਟਸ ਵਲੋਂ ਰੋਸ ਮੁਜ਼ਾਹਿਰਾ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਸਬ-ਸੋਇਲ ਵਾਟਰ ਪ੍ਰੀਜਰਵੇਸ਼ਨ ਐਕਟ ਨੂੰ ਲਾਗੂ ਕਰਨ ਹਿੱਤ ਅਗੇਤੇ ਝੋਨੇ ਨੂੰ ਲੱਗਣ ਤੋਂ ਰੋਕਣ ਲਈ ਲਏ ਗਏ ਜ਼ਿਲਾ ਲੁਧਿਆਣਾਂ ਦੇ ਖੇਤੀ ਅੀਧਕਾਰੀਆਂ ਅਤੇ ਗੈਰ ਸਮਾਜਿਕ ਅਨਸਰਾਂ ਵੱਲੋਂ ਡਿਉਟੀ ਦੌਰਾਨ ਜਾਨਲੇਵਾ ਹਮਲਾ ਕੀਤਾ ਗਿਆ ਸੀ। ਇਸ ਦੇ ਸਬੰਧ ਵਿੱਚ ਹਮਲਾ ਕਰਨ ਵਾਲਿਆਂ ਦੀ ਅਜੇ ਤੱਕ ਗ੍ਰਿਫਤਾਰੀ ਨਾ ਕਰਨ ਕਰਕੇ ਸੂਬੇ ਭਰ ਦੇ ਖੇਤੀ ਟੈਕਨੋਕਰੇਟਸ ਵਲੋਂ ਸਰਕਾਰ ਨੂੰ ਮੰਗ ਕੀਤੀ ਹੈ ਕੇ ਖੇਤੀ ਅਧਿਕਾਰੀਆਂ ’ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਜ਼ਿਲ੍ਹਾ ਜਲੰਧਰ ਵਿੱਚ ਕੀਤੇ ਇਸ ਰੋਸ ਮੁਜ਼ਾਹਰੇ ਵਿੱਚ ਖੇਤੀ ਵਿਭਾਗ ਦੇ ਸਮੂੱਚੇ ਕੈਡਰ ਖੇਤੀ ਵਿਕਾਸ ਅਫਸਰ, ਖੇਤੀਬਾੜੀ ਅਫਸਰ ਅਤੇ ਡਿਪਟੀ ਡਾਇਰੈਕਟਰ ਤੋਂ ਇਲਾਵਾ ਖੇਤੀਬਾੜੀ ਸਬ-ਇੰਸਪੈਕਟਰ ਐਸੋਸੀਏਸ਼ਨ, ਖੇਤੀ ਮਨਸਟੀਰੀਅਲ ਸਟਾਫ ਅਤੇ ਦਰਜਾ ਚਾਰ ਕਰਮਚਾਰੀ ਸ਼ਾਮਲ ਹੋਏ। 

ਪੜ੍ਹੋ ਇਹ ਵੀ ਖਬਰ - ਐੱਮ. ਏ., ਬੀ. ਐੱਡ. ਦੀ ਡਿਗਰੀ ਹਾਸਲ ਕਰ ਚੁੱਕੇ ਨੌਜਵਾਨ ਲਗਾ ਰਹੇ ਹਨ ਝੋਨਾ

ਰੋਸ ਮੁਜਾਹਰੇ ਵਿੱਚ ਡਾ. ਸੁਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਜਲੰਧਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਵਿੱਚ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਗਾ ਕੇ ਉਪਰਾਲੇ ਕਰਦਾ ਆਇਆ ਹੈ ਅਤੇ ਵਿਭਾਗ ਦੀ "ਕਿਸਾਨ ਹਿੱਤ ਪ੍ਰਥਮੈਂ" ਵਾਲੀ ਸੋਚ ਅਨੁਸਾਰ ਸਮੁੱਚੇ ਖੇਤੀ ਵਿਕਾਸ ਦੇ ਕੰਮ ਕੀਤੇ ਜਾਣਗੇ। ਜ਼ਿਲਾ ਲੁਧਿਆਣਾ ਦੇ ਖੇਤੀ ਟੈਕਨੋਕਰੇਟਸ ਨਾਲ ਹੋਏ ਧੱਕੇ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਕਿ ਅਜਿਹੇ ਗੈਰ ਸਮਾਜਿਕ ਲੋਕਾਂ ’ਤੇ ਨਕੇਲ ਕੱਸਣ ਦੀ ਜ਼ਰੂਰਤ ਹੈ, ਜੋ ਸਰਕਾਰ ਵਲੋਂ ਬਣਾਏ ਗਏ ਕਾਨੂੰਨ ਦੀ ਉਲੰਘਣਾਂ ਕਰਦੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਖੇਤੀ ਟੈਕਨੋਕਰੇਟਸ, ਜੋ ਕਿਸਾਨ ਹਿੱਤ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ, ਨੂੰ ਲੋੜੀਦੀ ਸੁਰੱਖਿਆ, ਨਿਯਮਾਂ ਅਨੁਸਾਰ ਪ੍ਰਦਾਨ ਕੀਤੀ ਜਾਵੇ। 

ਪੜ੍ਹੋ ਇਹ ਵੀ ਖਬਰ - ਅਕਾਲ ਰੂਪ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਸੰਸਾਰ ਯਾਤਰਾ : ਲੜੀਵਾਰ ਬਿਰਤਾਂਤ

ਡਾ. ਜਸਵੰਤ ਰਾਏ ਖੇਤੀਬਾੜੀ ਅਫਸਰ ਜਲ਼ੰਧਰ ਨੇ ਕਿਹਾ ਕਿ ਖੇਤੀ ਵਿਭਾਗ ਦੇ ਸਮੁੱਚੇ ਟੈਕਨੋਕਰੇਟਸ ਤੋਂ ਇਲਾਵਾ ਸਮੂਹ ਵਿੰਗਾਂ ਦੇ ਇਸ ਮੁਜਾਹਰੇ ਵਿੱਚ ਨਾਲ ਰੱਲਣਾਂ ਇਹ ਦਰਸਾਉਦਾ ਹੈ ਕਿ ਗੈਰ ਸਮਾਜਿਕ ਅਨਸਰਾਂ ਵਲੋਂ ਖੇਤੀ ਕਾਮਿਆਂ ’ਤੇ ਕੀਤੀ ਗਈ ਇਹ ਵਧੀਕੀ ਬਰਦਾਸ਼ਤ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਅਪਰਾਧੀਆਂ ਨੂੰ ਤੁਰੰਤ ਗ੍ਰਿਫਤਾਰ ਕਰਦੇ ਹੋਏ ਜ਼ੇਲ ਅੰਦਰ ਕੀਤਾ ਜਾਵੇ। ਡਾ. ਕੁਲਦੀਪ ਸਿੰਘ ਮੱਤੇਵਾਲ, ਸਾਬਕਾ ਪ੍ਰਧਾਨ ਪੰਜਾਬ ਪਲਾਂਟ ਡਾਕਟਰਜ ਅਸੋਸੀਏਸ਼ਨ ਨੇ ਕਿਹਾ ਕੇ ਇਹ ਕਲਮ ਛੱਡ ਹੜਤਾਲ ਭਾਵੇਂ ਸਰਕਾਰੀ ਕੰਮਾਂ ਨੂੰ ਨਾ ਕਰਨ ਦੇ ਰੋਸ ਵਜੋ ਹੈ ਪਰ ਕਿਊਂਕਿ ਹੁਣ ਸਾਉਣੀ ਰੁੱਤ ਦੀਆਂ ਫਸਲਾਂ ਦੀ ਬਿਜਾਈ ਦਾ ਮਹੱਵਪੂਰਨ ਕੰਮ ਚੱਲ ਰਿਹਾ ਹੈ। ਇਸ ਲਈ ਭਾਗ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਤਕਨੀਕੀ ਸੇਵਾਵਾਂ ਵਿੱਚ ਕੋਈ ਰੁਕਾਵਟ ਨਹੀਂ ਕੀਤੀ ਜਾਵੇਗੀ ਅਤੇ ਇਹ ਰੋਸ ਉਦੋਂ ਤੱਕ ਚੱਲਦਾ ਰਹੇਗਾ, ਜਦੋਂ ਤੱਕ ਮੁਲਜ਼ਮਾਂ ਨੂੰ ਫੜਿਆ ਨਹੀਂ ਜਾਂਦਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਖੇਤੀ ਟੈਕਨੋਕਰੇਟਸ ਦੀਆਂ ਵਾਜਿਬ ਮੰਗਾਂ ਅਨੁਸਾਰ ਢੁੱਕਵੀਂ ਕਾਰਵਾਈ ਨਹੀਂ ਕਰਦੀ ਅਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਤਾਂ ਇਹ ਸੰਘਰਸ਼ ਹੋਰ ਵੱਡੇ ਪੱਧਰ ’ਤੇ ਲੜਿਆ ਜਾਵੇਗਾ। ਇਸ ਮੌਕੇ ਡਾ. ਸੁਰਿੰਦਰ ਕੁਮਾਰ, ਜ਼ਿਲ੍ਹਾ ਕਿਸਾਨ ਸਿਖਲਾਈ ਅਫਸਰ, ਜਲੰਧਰ, ਡਾ.ਸੁਰਜੀਤ ਸਿੰਘ ਪ੍ਰਧਾਨ, ਪੰਜਾਬ ਪਲਾਂਟ ਡਾਕਟਰਜ ਅਸੋਸੀਏਸ਼ਨ, ਜਲੰਧਰ ਨੇ ਵੀ ਸੰਬੋਧਨ ਕੀਤਾ।

ਪੜ੍ਹੋ ਇਹ ਵੀ ਖਬਰ - ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਜੇਕਰ ਤੁਸੀਂ ਹੋ ਪਰੇਸ਼ਾਨ ਤਾਂ ਖਾਓ ‘ਕੇਲੇ’, ਜਾਣੋ ਹੋਰ ਵੀ ਫਾਇਦੇ

ਡਾ. ਨਰੇਸ਼ ਕੁਮਾਰ ਗੁਲਾਟੀ, 
ਸੰਪਰਕ ਅਫਸਰ ਕਮ ਖੇਤੀਬਾੜੀ ਅਫਸਰ (ਬੀਜ)
ਜਲੰਧਰ।  

ਪੜ੍ਹੋ ਇਹ ਵੀ ਖਬਰ - ਤੁਹਾਡੇ ਵਿਆਹ ਨੂੰ ਚਾਰ ਚੰਨ ਲਗਾ ਸਕਦੇ ਹਨ ਨਵੇਂ ਡਿਜ਼ਾਇਨ ਦੇ ਇਹ ਕਲੀਰੇ


rajwinder kaur

Content Editor

Related News