ਸਹਾਇਕ ਗਾਰਡਨਰ ਦਾ ਸਿਖਲਾਈ ਕੋਰਸ ਕਰਨ ਵਾਲਿਆਂ ਨੇ ਹਾਸਿਲ ਕੀਤੇ ਸਰਟੀਫਿਕੇਟ

12/26/2018 6:00:11 PM

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਫਲ ਵਿਗਿਆਨ ਵਿਭਾਗ ਵੱਲੋਂ ਸਕਿੱਲ ਡਿਵੈਲਪਮੈਂਟ ਸੈਂਟਰ, ਪੀਏਯੂ ਲੁਧਿਆਣਾ ਦੇ ਸਹਿਯੋਗ ਨਾਲ ਲਗਾਏ ਗਏ ਇੱਕ ਮਹੀਨੇ ਦੇ ਸਹਾਇਕ ਗਾਰਡਨਰ ਟ੍ਰੇਨਿੰਗ ਕੋਰਸ ਨੂੰ ਸਫਲਤਾ ਪੂਰਵਕ ਪਾਸ ਕਰਨ ਵਾਲੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡਣ ਲਈ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿਚ ਮੁਖ ਮਹਿਮਾਨ ਦੇ ਤੋਰ ਤੇ ਨਿਰਦੇਸ਼ਕ ਪਸਾਰ ਸਿੱਖਿਆ ਪੀਏਯੂ ਡਾ. ਜਸਕਰਨ ਸਿੰਘ ਮਾਹਲ ਨੇ ਸ਼ਮੂਲੀਅਤ ਕੀਤੀ। ਸਿੱਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਨੇ ਬਾਗਬਾਨੀ ਦੀ ਅਹਿਮੀਅਤ ਬਾਰੇ ਦੱਸਿਆ ਅਤੇ ਸਿੱਖਿਆਰਥੀਆਂ ਨੂੰੰ ਸਵੈ ਰੋਜ਼ਗਾਰ ਚਲਾਉਣ ਬਾਰੇ ਜਾਗਰੂਕ ਕੀਤਾ । ਡਾ. ਮਾਹਲ ਨੇ ਇਸ ਕੋਰਸ ਵਿਚ ਯੋਗਦਾਨ ਪਾਉਣ ਵਾਲੇ ਸਾਰੇ ਮਹਿਕਮਿਆਂ ਦੀ ਪ੍ਰਸ਼ੰਸਾ ਕਰਦੇ ਹੋਏ ਸਿੱਖਿਆਰਥੀਆਂ ਨੂੰ ਅਤੇ ਸ਼ੁਭ-ਇੱਛਾਵਾਂ ਦਿੱਤੀਆਂ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ। 

ਫਲ ਵਿਗਿਆਨ ਵਿਭਾਗ ਦੇ ਮੁਖੀ ਡਾ. ਹਰਮਿੰਦਰ ਸਿੰਘ ਨੇ ਇਸ ਕੋਰਸ ਦੀ ਅਹਿਮੀਅਤ ਦੱਸਦੇ ਹੋਏ ਸਿਖਿਆਰਥੀਆਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ ਅਤੇ ਫਲ ਉਤਪਾਦਨ ਦੇ ਨਾਲ-ਨਾਲ ਫਲਾਂ ਦੀ ਨਰਸਰੀ ਪੈਦਾਵਾਰ ਨੂੰ ਕਿੱਤੇ ਵਜੋਂ ਅਪਣਾਉਣ ਲਈ ਪ੍ਰੇਰਿਆ। ਸਕਿੱਲ ਡਿਵੈਲਪਮੈਂਟ ਸੈਂਟਰ, ਪੀਏਯੂ ਲੁਧਿਆਣਾ ਦੇ ਸਹਿਯੋਗੀ ਨਿਰਦੇਸ਼ਕ ਡਾ. ਤੇਜਿੰਦਰ ਸਿੰਘ ਰਿਆੜ ਨੇ ਸੈਂਟਰ ਵਲੋਂ ਲਗਾਏ ਜਾ ਰਹੇ ਸਿਖਲਾਈ ਕੋਰਸਾਂ ਅਤੇ ਹੋਰ ਸਹੂਲਤਾਂ ਬਾਰੇ ਵਿਸਥਾਰ ਨਾਲ ਦੱਸਿਆ। ਡਾ. ਦਿਲਬਾਗ ਸਿੰਘ, ਸੀਨੀਅਰ ਵਿਗਿਆਨ, ਸਬਜ਼ੀ ਵਿਗਿਆਨ ਵਿਭਾਗ ਨੇ ਵੀ ਸਿੱਖਿਆਰਥੀਆਂ ਨੂੰ ਸਬਜ਼ੀ   ਉਤਪਾਦਨ, ਦੋਗਲੇ ਬੀਜਾਂ ਦੀ ਪੈਦਾਵਾਰ ਅਤੇ ਸਬਜ਼ੀਆਂ ਦੀ ਨਰਸਰੀ ਪੈਦਾਕਰਨ ਵਿਚ ਸਵੈ ਰੁਜ਼ਗਾਰ ਦੇ ਮੌਕਿਆਂ ਬਾਰੇ ਚਾਨਣਾ ਪਇਆ । ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਦੇ ਸੀਨੀਅਰ ਵਿਗਿਆਨੀ ਡਾ. ਕਿਰਨਜੀਤ ਕੌਰ ਢੱਟ ਨੇ ਫੁੱਲਾਂ ਦਾ ਨਰਸਰੀ ਉਤਪਾਦਨ, ਸਜਾਵਟੀ ਪੌਦਿਆਂ ਅਤੇ ਲੈਂਡਸਕੇਪਿੰਗ ਵਿਸ਼ੇ ਤੇ ਸਵੈ ਰੁਜ਼ਗਾਰ ਦੇ ਮੌਕਿਆਂ ਤੇ ਚਾਨਣਾ ਪਾਇਆ। 

ਇਸ ਸਿਖਲਾਈ ਕੋਰਸ ਦੇ ਇੰਚਾਰਜ ਡਾ. ਜਸਵਿੰਦਰ ਸਿੰਘ ਬਰਾੜ ਨੇ ਇਸ ਸਿਖਲਾਈ ਕੋਰਸ ਦੀ ਪੂਰੀ ਰਿਪੋਰਟ ਪੇਸ਼ ਕੀਤੀ ਅਤੇ ਇਸ ਕੋਰਸ ਨੂੰ ਹਾਸਿਲ ਕਰਨ ਵਾਲੇ ਸਿੱਖਿਆਰਥੀਆਂ ਦੀਆਂ ਸਫਲਤਾਵਾਂ ਬਾਰੇ ਦੱਸਿਆ। ਡਾ. ਗਗਨਦੀਪ ਕੌਰ ਨੇ ਇਸ ਮੌਕੇ ਆਏ ਸਾਰੇ ਮਹਿਮਾਨਾਂ ਅਤੇ ਸਿੱਖਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਡਾ. ਕਿਰਨਦੀਪ ਕੌਰ ਅਤੇ ਡਾ. ਰਣਜੀਤ ਸਿੰਘ ਵੀ ਹਾਜ਼ਰ ਸਨ। ਇਸ ਬੈਚ ਵਿਚ ਸਭ ਤੋਂ ਜ਼ਿਆਦਾ ਅੰਕ ਹਾਸਲ ਕਰਨ ਵਾਲੇ ਸਿੱਖਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ।
ਜਗਦੀਸ਼ ਕੌਰ


Neha Meniya

Content Editor

Related News