ਜਾਣੋ ਕਿਉਂ ਮਨਾਇਆ ਜਾਂਦੈ 'Children's Day ' ਅਤੇ ਕੀ ਹੈ ਇਸ ਦਾ ਮਹੱਤਵ
Thursday, Nov 14, 2024 - 12:09 PM (IST)
ਵੈੱਬ ਡੈਸਕ- ਭਾਰਤ ਵਿੱਚ ਹਰ ਸਾਲ 14 ਨਵੰਬਰ ਨੂੰ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ‘ਤੇ ਬਾਲ ਦਿਵਸ (Children’s Day) ਮਨਾਇਆ ਜਾਂਦਾ ਹੈ। ਪੰਡਿਤ ਨਹਿਰੂ ਬੱਚਿਆਂ ਨੂੰ ਬਹੁਤ ਪਸੰਦ ਕਰਦੇ ਸਨ, ਇਸ ਲਈ ਬੱਚੇ ਵੀ ਉਨ੍ਹਾਂ ਨੂੰ ਪਸੰਦ ਕਰਦੇ ਸਨ, ਉਹ ਉਨ੍ਹਾਂ ਨੂੰ ਚਾਚਾ ਨਹਿਰੂ ਕਹਿ ਕੇ ਬੁਲਾਉਂਦੇ ਸਨ। ਆਓ ਜਾਣਦੇ ਹਾਂ ਕਿ ਇਹ ਦਿਨ ਕਦੋਂ ਸ਼ੁਰੂ ਹੋਇਆ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ‘ਤੇ ਇਹ ਦਿਨ ਕਿਉਂ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ-ਸੋਨੂੰ ਨਿਗਮ ਤੇ ਅਰਿਜੀਤ ਨੂੰ ਪਿੱਛੇ ਛੱਡ ਇਹ ਬਣਿਆ ਭਾਰਤ ਦਾ ਸਭ ਤੋਂ ਮਹਿੰਗਾ ਗਾਇਕ, 1 ਗੀਤ ਦੇ ਲੈਂਦਾ ਕਰੋੜਾਂ
ਕਦੋਂ ਸ਼ੁਰੂ ਹੋਇਆ ਬਾਲ ਦਿਵਸ ਅਤੇ ਇਸਦਾ ਇਤਿਹਾਸ
ਯੂਨੀਵਰਸਲ ਚਿਲਡਰਨ ਡੇਅ (Universal Children’s Day) ਸੰਯੁਕਤ ਰਾਸ਼ਟਰ ਮਹਾਸਭਾ ਦੁਆਰਾ 1954 ਵਿੱਚ ਘੋਸ਼ਿਤ ਕੀਤਾ ਗਿਆ ਸੀ। ਜਿਸ ਦਾ ਉਦੇਸ਼ ਵਿਸ਼ਵ ਭਰ ਦੇ ਬੱਚਿਆਂ ਦੀ ਤੰਦਰੁਸਤੀ, ਪਾਲਣ ਪੋਸ਼ਣ ਅਤੇ ਜੀਵਨ ਵਿੱਚ ਸੁਧਾਰ ਲਈ ਜਾਗਰੂਕਤਾ ਪੈਦਾ ਕਰਨਾ ਸੀ। ਬਾਲ ਦਿਵਸ ਸਭ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੁਆਰਾ 20 ਨਵੰਬਰ ਨੂੰ ਮਨਾਇਆ ਗਿਆ ਸੀ, ਪਰ ਸਾਲ 1964 ਵਿੱਚ ਪੰਡਿਤ ਜਵਾਹਰ ਲਾਲ ਨਹਿਰੂ ਦੇ ਦਿਹਾਂਤ ਤੋਂ ਬਾਅਦ, ਭਾਰਤੀ ਸੰਸਦ ਨੇ ਪਹਿਲੇ ਪ੍ਰਧਾਨ ਮੰਤਰੀ ਦੇ ਜਨਮ ਦਿਨ ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ਮਤਾ ਪਾਸ ਕੀਤਾ।
ਤੁਹਾਨੂੰ ਦੱਸ ਦੇਈਏ 1954 ਵਿੱਚ ਪੰਡਿਤ ਨਹਿਰੂ ਦੀ ਮੌਤ ਤੋਂ ਬਾਅਦ, ਭਾਰਤ ਸਰਕਾਰ ਨੇ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਸੀ। ਇਸ ਦਾ ਉਦੇਸ਼ ਦੇਸ਼ ਵਿੱਚ ਬੱਚਿਆਂ ਦੀ ਤੰਦਰੁਸਤੀ, ਸਿੱਖਿਆ ਅਤੇ ਮਾਨਸਿਕ ਅਤੇ ਸਰੀਰਕ ਵਿਕਾਸ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।
ਇਹ ਵੀ ਪੜ੍ਹੋ-Kangana Ranaut ਦੇ ਘਰ ਛਾਇਆ ਮਾਤਮ, ਇਸ ਖ਼ਾਸ ਕਰੀਬੀ ਦਾ ਹੋਇਆ ਦਿਹਾਂਤ
ਇਹ ਸਨ ਪੰਡਿਤ ਨਹਿਰੂ ਜੀ ਦੇ ਬੱਚਿਆਂ ਬਾਰੇ ਵਿਚਾਰ
ਪੰਡਿਤ ਨਹਿਰੂ ਦਾ ਮੰਨਣਾ ਸੀ ਕਿ ਰਾਸ਼ਟਰ ਦੇ ਨਿਰਮਾਣ ਵਿੱਚ ਬੱਚੇ ਮਹੱਤਵਪੂਰਨ ਹਨ। ਉਹਨਾਂ ਨੇ ਕਿਹਾ ਸੀ, “ਅੱਜ ਦੇ ਬੱਚੇ ਕੱਲ੍ਹ ਦਾ ਭਾਰਤ ਬਣਾਉਣਗੇ। ਜਿਸ ਤਰੀਕੇ ਨਾਲ ਅਸੀਂ ਉਨ੍ਹਾਂ ਦਾ ਪਾਲਣ ਪੋਸ਼ਣ ਕਰਦੇ ਹਾਂ ਉਹ ਦੇਸ਼ ਦਾ ਭਵਿੱਖ ਤੈਅ ਕਰੇਗਾ।’’
ਬਾਲ ਦਿਵਸ ‘ਤੇ ਸਕੂਲਾਂ ਵਿੱਚ ਬੱਚਿਆਂ ਲਈ ਕਈ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਵਿੱਚ ਭਾਸ਼ਣ, ਡਿਬੇਟ, ਕੁਇਜ਼, ਪੇਂਟਿੰਗ, ਮੁਕਾਬਲੇ ਆਦਿ ਸ਼ਾਮਲ ਹਨ। ਇਸ ਦੇ ਨਾਲ ਹੀ ਅੱਜ ਬੱਚਿਆਂ ਲਈ ਮੇਲਾ ਵੀ ਲਗਾਇਆ ਜਾਂਦਾ ਹੈ।
ਇਹ ਵੀ ਪੜ੍ਹੋ-ਸ਼ਾਹਰੁਖ ਖਾਨ ਨੂੰ ਧਮਕੀ ਦੇਣ ਵਾਲਾ ਸ਼ਖ਼ਸ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ