ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਤੋਂ ਪਿੰਡ ਵਾਸੀ ਪ੍ਰੇਸ਼ਾਨ

12/28/2016 4:31:57 PM

ਕਪੂਰਥਲਾ— ਸੁਲਤਾਨਪੁਰ ਦੇ ਪਿੰਡ ਬੂਲਪੁਰ ''ਚ ਘਰਾਂ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਾਰਾ ਪਾਣੀ ਘਰਾਂ ਨੇੜੇ ਹੀ ਖੜ੍ਹਾ ਰਹਿੰਦਾ ਹੈ, ਜਿਸ ਕਾਰਨ ਗੰਦਗੀ ਵਾਲਾ ਮਾਹੌਲ ਬਣਿਆ ਹੋਇਆ ਹੈ ਅਤੇ ਕਈ ਤਰ੍ਹਾਂ ਦੀਆਂ ਭਿਆਨਕ ਬੀਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ। ਪਿੰਡ ਵਾਸੀਆਂ ਦੀ ਮੰਗ ਹੈ ਕਿ ਪਾਣੀ ਦੀ ਨਿਕਾਸੀ ਲਈ ਕੋਈ ਢੁੱਕਵਾ ਪ੍ਰਬੰਧ ਕੀਤਾ ਜਾਵੇ। ਹਰਮਿੰਦਰਜੀਤ ਸਿੰਘ