ਨੌਜਵਾਨ ਦਿਵਸ ’ਤੇ ਵਿਸ਼ੇਸ਼ : ‘ਨੌਜਵਾਨ ਅਤੇ ਬੇਰੁਜ਼ਗਾਰੀ’

Thursday, Aug 11, 2022 - 05:54 PM (IST)

ਨੌਜਵਾਨ ਦਿਵਸ ’ਤੇ ਵਿਸ਼ੇਸ਼ : ‘ਨੌਜਵਾਨ ਅਤੇ ਬੇਰੁਜ਼ਗਾਰੀ’

ਦੁਨੀਆ ਭਰ 'ਚ ਹਰ ਸਾਲ 12 ਅਗਸਤ ਨੂੰ ਅੰਤਰਾਸ਼ਟਰੀ ਨੌਜਵਾਨ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ। ਦੇਸ਼ ਦੀ ਅਜ਼ਾਦੀ ਦੀ ਲੜਾਈ ਤੋਂ ਲੈ ਕੇ ਹੋਰ ਬਹੁਤ ਸਾਰੇ ਸੰਘਰਸ਼ਾਂ ਵਿੱਚ ਨੌਜਵਾਨਾਂ ਦਾ ਅਹਿਮ ਰੋਲ ਰਿਹਾ ਹੈ। ਕਿਸੇ ਵੀ ਦੇਸ਼ ਦੀ ਖੁਸ਼ਹਾਲੀ ਉਥੋ ਦੇ ਨੌਜਵਾਨਾਂ ਦੇ ਚਿਹਰਿਆ ਤੋਂ ਸਹਿਜੇ ਹੀ ਪੜੀ ਜਾ ਸਕਦੀ ਹੈ। ਨੌਜਵਾਨ ਇਕ ਇਹੋ ਜਿਹਾ ਵਰਗ ਹੈ, ਜਿਸ ਤੋਂ ਬਿਨਾਂ ਕਿਸੇ ਦੇਸ਼ ਜਾਂ ਸੂਬੇ ਦੀ ਸੱਤਾ ਤਬਦੀਲੀ ਨਹੀਂ ਹੋ ਸਕਦੀ ਪਰ ਅੱਜ ਜੇ ਇਕੱਲੇ ਪੰਜਾਬ ਦੀ ਗੱਲ ਕਰੀਏ ਤਾਂ ਇਥੋਂ ਦਾ ਨੌਜਵਾਨ ਦੂਜੇ ਦੇਸ਼ਾਂ ਵੱਲ ਜਾਣ ਲਈ ਜਦੋਜਹਿਦ ਕਰ ਰਿਹਾ ਹੈ। ਇਸ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ, ਜਿਨ੍ਹਾਂ ਵਿਚ ਸਿਸਟਮ ਦਾ ਸਹੀ ਨਾ ਹੋਣਾ, ਨੌਜਵਾਨਾਂ ਨੂੰ ਰੁਜ਼ਗਾਰ ਦੀ ਸਮੱਸਿਆ, ਭ੍ਰਿਸ਼ਟਾਚਾਰ ਆਦਿ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੈਟਰੋਲ ਪੰਪ ਦੇ ਮਾਲਕ ਦਾ ਦੇਰ ਰਾਤ ਗੋਲੀਆਂ ਮਾਰ ਕੀਤਾ ਕਤਲ

ਪਾਰਟੀਆਂ ਵਲੋਂ ਕਈ ਤਰ੍ਹਾਂ ਦੇ ਵਾਅਦੇ ਜ਼ਰੂਰ ਕੀਤੇ ਜਾਂਦੇ ਹਨ ਪਰ ਕੋਈ ਠੋਸ ਨੀਤੀ ਨਹੀਂ ਬਣਾਈ ਜਾਂਦੀ। ਜਦੋਂਕਿ ਭਾਰਤ ਨੂੰ ਸੋਨੇ ਦੀ ਚਿੜੀ ਕਿਹਾ ਜਾਂਦਾ ਸੀ, ਹੁਣ ਵੀ ਹੈ ਪਰ ਸੋਨੇ ਦੀ ਖਾਣ ਵਿੱਚੋ ਕਿਸੇ ਸਰਕਾਰ ਨੇ ਸੋਨਾ ਕੱਢਣ ਦੀ ਕੋਸ਼ਿਸ਼ ਨਹੀਂ ਕੀਤੀ। ਸਿਆਸਤ ਹਮੇਸ਼ਾ ਸਿਰਫ਼ ਧਨਾਢ ਲੋਕਾਂ ਤੱਕ ਹੀ ਸੀਮਤ ਰਹੀ ਹੈ। ਪਾਰਟੀਆਂ ਅਤੇ ਰਾਜਨੀਤਕ ਲੋਕਾਂ ਵਲੋਂ ਵੱਡੇ-ਵੱਡੇ ਲੋਕਾਂ ਅਤੇ ਕੰਪਨੀਆਂ ਤੋਂ ਪਾਰਟੀ ਫੰਡ ਲਏ ਜਾਂਦੇ ਹਨ ਅਤੇ ਬਾਅਦ ’ਚ ਉਨ੍ਹਾਂ ਮੁਤਾਬਕ ਕੰਮ ਕੀਤੇ ਜਾਂਦੇ ਹਨ। ਦੇਸ਼ ਅਤੇ ਸੂਬਿਆਂ ਦੀਆਂ ਸਮੱਸਿਆਵਾਂ ਤਿਵੇ ਦੀਆਂ ਤਿਵੇਂ ਖੜੀਆਂ ਹਨ, ਜਿਨ੍ਹਾਂ ’ਚੋਂ ਬੇਰੁਜ਼ਗਾਰੀ ਵੀ ਇਕ ਹੈ। ਲੇਬਰ ਬਿਊਰੋ ਅੰਕੜਿਆਂ ਅਨੁਸਾਰ ਭਾਰਤ ਦੁਨੀਆਂ ਦਾ ਸਭ ਤੋਂ ਵੱਧ ਬੇਰੁਜ਼ਗਾਰਾਂ ਦਾ ਦੇਸ਼ ਬਣ ਚੁੱਕਿਆ ਹੈ। ਦੇਸ਼ ਵਿੱਚ ਨੌਕਰੀਆਂ ਦਿਨ-ਬ-ਦਿਨ ਘੱਟ ਰਹੀਆਂ ਹਨ, ਸਵੈ-ਰੁਜ਼ਗਾਰ ਦੇ ਮੌਕੇ ਦੇਸ਼ ਦੇ ਨੌਜਵਾਨਾਂ ਨੂੰ ਮਿਲ ਨਹੀਂ ਰਹੇ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼

ਭਾਰਤ ਦੁਨੀਆਂ ’ਚ ਅਬਾਦੀ ’ਚ ਦੂਜਾ ਵੱਡਾ ਦੇਸ਼ ਹੈ। ਦੇਸ਼ ਦੀ 65 ਫ਼ੀਸਦੀ ਅਬਾਦੀ ਦੀ ਔਸਤ ਉਮਰ 35 ਸਾਲ ਹੈ। ਭਾਵ ਭਾਰਤ ’ਚ ਨੌਜਵਾਨ ਕਾਮਾ ਸ਼ਕਤੀ, ਦੁਨੀਆ ਦੇ ਕਿਸੇ ਦੇਸ਼ ਨਾਲੋਂ ਵੱਡੀ ਹੈ ਪਰ ਇਸ ਕਾਮਾ ਸ਼ਕਤੀ ਕੋਲ ਰੁਜ਼ਗਾਰ ਜਾਂ ਇੱਛਤ ਰੁਜ਼ਗਾਰ ਜਾਂ ਸਵੈ ਰੁਜ਼ਗਾਰ ਦੀ ਘਾਟ ਹੈ, ਜੋ ਵੱਡੀ ਨਿਰਾਸ਼ਾ ਦਾ ਕਾਰਨ ਹੈ। ਕਈ ਹਾਲਤਾਂ ਵਿੱਚ ਉਸਨੂੰ ਪ੍ਰਵਾਸ ਹੰਢਾਉਣ ਲਈ ਮਜ਼ਬੂਰ ਕਰ ਰਹੀ ਹੈ ਜਾਂ ਫਿਰ ਉਸਨੂੰ ਅੱਤਵਾਦੀ ਸਰਗਰਮੀਆਂ, ਸਮਾਜ ਵਿਰੋਧੀ ਅਨਸਰਾਂ ਵੱਲ ਪ੍ਰੇਰਿਤ ਕਰਦੀ ਹੈ। ਦੇਸ਼ ਦਾ ਨੌਜਵਾਨ ਇਸ ਸਮੇਂ ਨਿਰਾਸ਼ ਹੈ। ਇਸ ਨਿਰਾਸ਼ਤਾ ਕਾਰਨ ਉਹ ਆਪਣੇ ਸਰਵਜਨਕ ਜੀਵਨ ਵਿੱਚ ਸੁਤੰਤਰ ਫ਼ੈਸਲੇ ਨਹੀਂ ਲੈ ਪਾ ਰਿਹਾ। ਉਸਦੇ ਜੀਵਨ ਵਿੱਚ ਭਟਕਾਅ ਅਤੇ ਅਸੰਤੁਲਿਨ ਵੇਖਿਆ ਜਾਣ ਲੱਗਾ ਹੈ। ਉਸਦੇ ਮਨ ‘ਚ ਪੈਦਾ ਹੋ ਰਹੇ ਨਾਕਾਰਤਮਕ ਵਿਚਾਰ, ਕ੍ਰੋਧ ਅਤੇ ਤਨਾਅ ਉਸਦੇ ਵਿਅਕਤੀਤਵ ’ਤੇ ਬੁਰਾ ਪ੍ਰਭਾਵ ਛੱਡ ਰਹੇ ਹਨ। ਉਹ ਆਪਣੇ ਸਭਿਆਚਾਰ, ਸਮਾਜਿਕ ਮੁਲਾਂ ਅਤੇ ਪ੍ਰੰਪਰਾਵਾਂ ਤੋਂ ਦੂਰ ਹੁੰਦਾ ਜਾ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ: ਸੈਂਟਰਲ ਜੇਲ੍ਹ ਲੁਧਿਆਣਾ ’ਚ ਸਿੱਖਿਅਤ ਵਿਦੇਸ਼ੀ ਨਸਲ ਦੇ 3 ਕੁੱਤੇ ਤਾਇਨਾਤ, ਸੁੰਘ ਕੇ ਦੱਸਣਗੇ ਕਿਸ ਕੋਲ ਹੈ ਮੋਬਾਇਲ

ਇਸ ਸਮੇਂ ਵਿਗੜੀ ਅਰਥ ਵਿਵਸਥਾ ਨੂੰ ਥਾਂ-ਸਿਰ ਲਿਆਉਣ ਲਈ ਵੱਡੇ ਕਦਮ ਪੁੱਟਣ ਦੀ ਲੋੜ ਹੈ ਪਰ ਇਸ ਤੋਂ ਵੀ ਵੱਡੀ ਲੋੜ ਸਥਾਨਕ ਪੱਧਰ ‘ਤੇ ਅਸਥਾਈ ਅਤੇ ਸਥਾਈ ਰੁਜ਼ਗਾਰ ਸਿਰਜਨ ਦੀ ਹੈ। ਇਸ ਵਾਸਤੇ ਭਾਰਤ ਨੂੰ ਆਪਣੀਆਂ ਨੀਤੀਆਂ ਵਿੱਚ ਵੱਡਾ ਬਦਲਾਅ ਕਰਨਾ ਹੋਏਗਾ ਅਤੇ ਨਾ-ਬਰਾਬਰੀ ਵਾਲੇ, ਲੋਕਾਂ ਦੀ ਲੁੱਟ-ਖਸੁੱਟ ਵਾਲੇ ਅਰਥਚਾਰੇ ਨੂੰ ਕਾਬੂ ਕਰਨਾ ਹੋਵੇਗਾ। ਸਰਕਾਰਾਂ ਨੂੰ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਠੋਸ ਨੀਤੀਆਂ ਲਿਆਉਣ ਦੀ ਲੋੜ ਹੈ, ਕਿਉਂਕਿ ਜਿਸ ਦੇਸ਼ ਦਾ ਨੌਜਵਾਨ ਵਰਗ ਨਿਰਾਸ਼ ਹੈ ਤਾਂ ਉਸ ਦੇਸ਼ ਦੇ ਵਿਕਾਸ ਵਿਚ ਤੇਜ਼ੀ ਆਉਣੀ ਨਾ ਮੁਮਕਿਨ ਹੈ। ਅਸੀਂ ਆਪਣੇ ਦੇਸ਼ ਦੇ ਨੌਜਵਾਨਾਂ ਨੂੰ ਬਾਹਰਲੇ ਮੁਲਕਾਂ ਦੇ ਵਿਕਾਸ ਕਰਨ ਦੀ ਵਜਾਏ ਉਨ੍ਹਾਂ ਦੀ ਉਰਜਾ ਆਪਣੇ ਦੇਸ਼ ਵਿਚ ਲਾਉਣਾ ਚਾਹੁੰਦੇ ਹਾਂ ਤਾਂ ਸਰਕਾਰਾਂ ਨੂੰ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ ਦੇ ਸਾਧਨਾ ਤੇ ਗੰਭੀਰ ਚਰਚਾ ਕਰਨ ਦੀ ਲੋੜ ਹੈ ਤਾਂ ਹੀ ਸਾਨੂੰ ਨੌਜਵਾਨ ਦਿਵਸ ਮਨਾਉਣ ਦਾ ਫ਼ਾਇਦਾ ਹੈ। 

ਸਾਰੇ ਨੌਜਵਾਨਾ ਨੂੰ ਨੌਜਵਾਨ ਦਿਵਸ ’ਤੇ ਬਹੁਤ ਬਹੁਤ ਵਧਾਈ ਹੋਵੇ।
ਕੁਲਦੀਪ ਸਿੰਘ ਬਲਾਕ ਪ੍ਰਧਾਨ
ਰਾਜਪੁਰਾ
9417990040


author

rajwinder kaur

Content Editor

Related News