Republic Day 2024: ਜਾਣੋ 26 ਜਨਵਰੀ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ 'ਗਣਤੰਤਰ ਦਿਵਸ'

Friday, Jan 26, 2024 - 05:49 AM (IST)

Republic Day 2024: ਜਾਣੋ 26 ਜਨਵਰੀ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ 'ਗਣਤੰਤਰ ਦਿਵਸ'

ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰਿਕ ਦੇਸ਼ ਭਾਰਤ 'ਚ 26 ਜਨਵਰੀ ਦਾ ਦਿਨ ਖਾਸ ਮਹੱਤਵ ਰੱਖਦਾ ਹੈ। ਇਸ ਦਿਨ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ ਭਾਵ ਦੇਸ਼ 'ਚ ਕਾਨੂੰਨ ਦੇ ਰਾਜ ਦੀ ਸ਼ੁਰੂਆਤ ਹੋਈ। 26 ਜਨਵਰੀ ਨੂੰ ਰਾਸ਼ਟਰੀ ਦਿਨ ਦਾ ਦਰਜਾ ਵੀ ਹਾਸਲ ਹੈ। ਦੱਸ ਦੇਈਏ ਕਿ ਭਾਰਤ 15 ਅਗਸਤ 1947 ਨੂੰ ਆਜ਼ਾਦ ਹੋਇਆ ਸੀ ਅਤੇ 26 ਜਨਵਰੀ 1950 ਨੂੰ ਇਸ ਦਾ ਸੰਵਿਧਾਨ ਲਾਗੂ ਹੋਇਆ ਸੀ ਇਸ ਲਈ ਹਰ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ।

PunjabKesari

ਇਸ ਲਈ ਖ਼ਾਸ ਹੈ 26 ਜਨਵਰੀ
ਸਾਲ 1929 ਦੇ ਦਸੰਬਰ ਮਹੀਨੇ 'ਚ ਲਾਹੌਰ 'ਚ ਭਾਰਤੀ ਰਾਸ਼ਟਰੀ ਕਾਂਗਰਸ ਦਾ ਸੈਸ਼ਨ ਹੋਇਆ ਸੀ। ਜਿਸ ਦੀ ਪ੍ਰਧਾਨਗੀ ਪੰਡਿਤ ਜਵਾਹਰ ਲਾਲ ਨਹਿਰੂ ਕਰ ਰਹੇ ਸਨ। ਇਸ ਸੈਸ਼ਨ 'ਚ ਪ੍ਰਸਤਾਵ ਪਾਸ ਹੋਇਆ ਸੀ ਕਿ ਜੇਕਰ ਅੰਗਰੇਜੀ ਹੁਕੁਮਤ 26 ਜਨਵਰੀ 1930 ਤਕ ਭਾਰਤ ਨੂੰ ਡੋਮਿਨਿਅਨ ਦਾ ਅਹੁਦਾ ਨਹੀ ਦਿੰਦੀ ਹੈ ਤਾਂ ਭਾਰਤ ਖੁਦ ਨੂੰ ਪੂਰੀ ਤਰ੍ਹਾਂ ਨਾਲ ਸੁਤੰਤਰ ਐਲਾਨ ਕਰ ਦੇਵੇਗਾ। ਇਸ ਦੇ ਬਾਵਜੂਦ 26 ਜਨਵਰੀ 1930 ਤਕ ਜਦ ਅੰਗਰੇਜ ਸਰਕਾਰ ਨੇ ਕੁੱਝ ਨਹੀਂ ਦਿੱਤਾ ਤਾਂ ਕਾਂਗਰਸ ਨੇ ਉਸ ਦਿਨ ਭਾਰਤ ਨੂੰ ਪੂਰੀ ਤਰ੍ਹਾਂ ਸੁਤੰਤਰ ਐਲਾਨ ਦਿੱਤਾ ਅਤੇ ਆਪਣਾ ਸਰਗਰਮ ਅੰਦੋਲਨ ਸ਼ੁਰੂ ਕਰ ਦਿੱਤਾ। ਇਸ ਦਿਨ ਜਵਾਹਰ ਲਾਲ ਨਹਿਰੂ ਨੇ ਲਾਹੌਰ 'ਚ ਰਵੀ ਨਦੀ ਕਿਨਾਰੇ ਤਿਰੰਗਾ ਲਹਿਰਾਇਆ। ਇਸ ਦੇ ਬਾਅਦ ਭਾਰਤ ਨੇ 26 ਜਨਵਰੀ 1930 ਨੂੰ ਸੁਤੰਤਰਤਾ ਦਿਵਸ ਦੇ ਰੂਪ 'ਚ ਮਨਾਇਆ। ਉਸ ਦਿਨ ਤੋਂ ਬਾਅਦ 1947 'ਚ ਦੇਸ਼ ਦੇ ਆਜ਼ਾਦ ਹੋਣ ਤਕ 26 ਜਨਵਰੀ ਸੁਤੰਤਰਾ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਰਿਹਾ। ਇਸ ਦੇ ਬਾਅਦ ਦੇਸ਼ ਆਜ਼ਾਦ ਹੋਇਆ ਅਤੇ 15 ਅਗਸਤ ਨੂੰ ਭਾਰਤ ਦੇ ਸੁਤੰਤਰਤਾ ਦਿਵਸ ਦੇ ਰੂਪ 'ਚ ਸਵੀਕਾਰ ਕੀਤਾ ਗਿਆ। ਭਾਰਤ ਦਾ ਸੰਵਿਧਾਨ 26 ਨਵੰਬਰ 1949 ਤਕ ਤਿਆਰ ਹੋ ਗਿਆ ਸੀ। ਉਸ ਸਮੇਂ ਜਿਹੜੇ ਨੇਤਾ ਸਨ, ਉਨ੍ਹਾਂ ਨੇ 2 ਮਹੀਨੇ ਹੋਰ ਰੁਕਣ ਦਾ ਫੈਸਲਾ ਲਿਆ ਅਤੇ ਫਿਰ 26 ਜਨਵਰੀ 1950 ਨੂੰ ਸੰਵਿਧਾਨ ਲਾਗੂ ਹੋਇਆ ਅਤੇ ਇਸ ਦਿਨ ਨੂੰ ਉਸ ਸਮੇਂ ਤੋਂ ਗਣਤੰਤਰ ਦਿਵਸ ਦੇ ਰੂਪ 'ਚ ਮਨਾਇਆ ਜਾ ਰਿਹਾ ਹੈ।

PunjabKesari

ਕੌਣ ਲਹਿਰਾਉਂਦਾ ਅੱਜ ਦੇ ਦਿਨ ਝੰਡਾ
26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਦੇਸ਼ ਦੇ ਰਾਸ਼ਟਰਪਤੀ ਗਣਤੰਤਰ ਦਿਵਸ ਸਮਾਗਮ ਵਿੱਚ ਕੌਮੀ ਝੰਡਾ ਲਹਿਰਾਉਂਦੇ ਹਨ। ਭਾਰਤ ਦੇ ਰਾਸ਼ਟਰਪਤੀ ਸ਼ਾਨਦਾਰ ਪਰੇਡ ਦੀ ਸਲਾਮੀ ਲੈਂਦੇ ਹਨ। ਉਹ ਭਾਰਤੀ ਸ਼ਸਤਰ ਬਲਾਂ ਦੇ ਕਮਾਂਡਰ-ਇਨ-ਚੀਫ ਵੀ ਹੁੰਦੇ ਹਨ। ਇਸ ਪਰੇਡ ਵਿੱਚ ਭਾਰਤੀ ਸੈਨਾ ਆਪਣੇ ਨਵੇਂ ਲਏ ਟੈਂਕਾਂ, ਮਿਸਾਇਲਾਂ, ਰਡਾਰ ਆਦਿ ਦਾ ਪ੍ਰਦਰਸ਼ਨ ਵੀ ਕਰਦੀ ਹੈ। ਗਣਤੰਤਰ ਦਿਵਸ ਦੇਸ਼ ਵਿਚ ਸੰਵਿਧਾਨ ਦੇ ਸਥਾਪਨਾ ਦਿਵਸ ਵਜੋਂ 26 ਜਨਵਰੀ ਨੂੰ ਮਨਾਇਆ ਜਾਂਦਾ ਹੈ। ਦੇਸ਼ ਦਾ ਸੰਵਿਧਾਨ ਭਾਰਤ ਵਿੱਚ 26 ਜਨਵਰੀ 1950 ਨੂੰ ਲਾਗੂ ਹੋਇਆ ਸੀ। ਇਸ ਦਿਨ, ਭਾਰਤ ਵਿਚ, ਨਵਾਂ ਸੰਵਿਧਾਨ ਪਾਸ ਕੀਤਾ ਗਿਆ, ਜਿਸ ਵਿਚ ਭਾਰਤ ਸਰਕਾਰ ਐਕਟ (1935) ਨੂੰ ਰੱਦ ਕੀਤਾ ਗਿਆ ਅਤੇ ਨਵੇਂ ਸੰਵਿਧਾਨ ਨੂੰ ਲਾਗੂ ਕੀਤਾ ਗਿਆ। ਉਸ ਸਮੇਂ ਤੋਂ, 26 ਜਨਵਰੀ ਹਰ ਸਾਲ ਇੱਕ ਰਾਸ਼ਟਰੀ ਤਿਉਹਾਰ ਵਜੋਂ ਮਨਾਇਆ ਜਾਂਦਾ ਹੈ।

PunjabKesari

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News