‘ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਬੰਦ ਕਰਨ ਦਾ ਸਮਾਂ ਨਿਸ਼ਚਿਤ ਕਰੇ ਪੰਜਾਬ ਸਰਕਾਰ’

06/16/2020 4:46:21 PM

ਬ੍ਰਿਸ ਭਾਨ ਬੁਜਰਕ

ਪੰਜਾਬ ਸਰਕਾਰ ਸ਼ਰਾਬ ਦੇ ਠੇਕਿਆਂ ਨੂੰ ਖੋਲ੍ਹਣ ਅਤੇ ਬੰਦ ਕਰਨ ਦਾ ਸਮਾਂ ਨਿਸ਼ਚਿਤ ਕਰੇ, ਕਿਉਂਕਿ ਸ਼ਰਾਬ ਦੀਆਂ ਦੁਕਾਨਾਂ ਸੂਰਜ ਚੜ੍ਹਨ ਤੋਂ ਪਹਿਲਾਂ ਹੀ ਖੁੱਲ੍ਹ ਜਾਂਦੀਆਂ ਹਨ। ਦੁਕਾਨਾਂ ’ਤੇ ਦੇਰ ਰਾਤ ਤੱਕ ਸ਼ਰਾਬ ਵਿਕਦੀ ਰਹਿੰਦੀ ਹੈ, ਜਦੋਂਕਿ ਬਾਕੀ ਦੇ ਕਾਰੋਬਾਰ ਸ਼ਾਮ ਪੰਜ ਵਜੇ ਹੀ ਬੰਦ ਕਰਵਾ ਦਿੱਤੇ ਜਾਂਦੇ ਹਨ। ਸੂਬੇ ਅੰਦਰ ਕਾਂਗਰਸ ਸਰਕਾਰ ਦੀ ਅਜਿਹੀ ਯੋਜਨਾ ਨਾਲ ਲੋਕ ਗੁਲਾਮੀ ਵਾਲੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ, ਕਿਉਂਕਿ ਸ਼ਾਮ ਢਲਦੇ ਹੀ ਆਮ ਲੋਕਾਂ 'ਤੇ ਪ੍ਰਸ਼ਾਸਨ ਦੀ ਸਖਤਾਈ ਸ਼ੁਰੂ ਹੋ ਜਾਂਦੀ ਹੈ ਅਤੇ ਸ਼ਰਾਬ ਦੀਆਂ ਦੁਕਾਨਾਂ 'ਤੇ ਦੇਰ ਰਾਤ ਸ਼ਰਾਬ ਦੇ ਵਿਕਰੀ ਜਾਰੀ ਰਹਿੰਦੀ ਹੈ। ਨਜਾਇਜ ਸ਼ਰਾਬ ਫੜ੍ਹਨ ਦੇ ਦਾਅਵੇ ਕਰਨ ਵਾਲੀ ਸਰਕਾਰ ਦੇ ਨੱਕ ਹੇਠ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਬਹੁਤ ਗਿਣਤੀ ਸ਼ਰਾਬ ਦੀਆਂ ਦੁਕਾਨਾਂ ਨਜਾਇਜ਼ ਚਲਾਈਆਂ ਜਾ ਰਹੀਆਂ ਹਨ। 

ਪੜ੍ਹੋ ਇਹ ਵੀ - ਸ੍ਰੀ ਹਰਿਮੰਦਰ ਸਾਹਿਬ 'ਤੇ ਸੋਨੇ ਦੀ ਸੇਵਾ, ਸ਼ੇਰ-ਏ-ਪੰਜਾਬ ਦਾ ਸੁਨਹਿਰੀ ਦੌਰ 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਲੋਕ ਜਾਗ੍ਰਤਿ ਮੰਚ ਦੇ ਸੂਬਾ ਪ੍ਰਧਾਨ ਬ੍ਰਿਸ ਭਾਨ ਬੁਜਰਕ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਕਹਿਰ ਤੋਂ ਬਾਅਦ ਸੂਬਾ ਸਰਕਾਰ ਨੇ ਆਪਣੇ ਮਾਲੀਏ ਵਿੱਚ ਵਾਧਾ ਕਰਨ ਲਈ ਸ਼ਰਾਬ ਦੇ ਠੇਕੇਦਾਰਾਂ ਨੂੰ ਹਰ ਤਰ੍ਹਾਂ ਦੀ ਛੂਟ ਦੇ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਕੀਤਾ ਜਾਵੇਗਾ ਪਰ ਸ਼ਰਾਬ ਦੇ ਨਾਮ 'ਤੇ ਲੋਕਾਂ ਦੀ ਜੇਬਾਂ ਖਾਲੀ ਕੀਤੀਆਂ ਜਾ ਰਹੀਆਂ ਹਨ। ਸ਼ਰਾਬ ਦੇ ਠੇਕੇ ਖੋਲ੍ਹਣ ਲਈ ਕੋਈ ਸਮਾਂ ਸਾਰਣੀ ਨਹੀਂ ਹੈ। ਸੂਰਜ ਚੜ੍ਹਨ ਤੋਂ ਪਹਿਲਾਂ ਖੁੱਲ੍ਹਣ ਵਾਲੇ ਸ਼ਰਾਬ ਦੇ ਠੇਕੇ ਦੇਰ ਰਾਤ ਤੱਕ ਚਲਦੇ ਰਹਿੰਦੇ ਹਨ, ਜਦੋਂਕਿ ਆਮ ਕਾਰੋਬਾਰੀ ਲੋਕਾਂ 'ਤੇ ਸ਼ਾਮ ਨੂੰ ਪੰਜ ਵਜੇ ਹੀ ਡੰਡਾ ਫਿਰਨਾ ਸ਼ੁਰੂ ਹੋ ਜਾਂਦਾ ਹੈ।

ਪੜ੍ਹੋ ਇਹ ਵੀ - ‘ਕੋਰਨਾ ਤੋਂ ਬਚਾਅ ਦੇ ਨਾਲ-ਨਾਲ ਲੂ ਤੋਂ ਵੀ ਬਚਣ ਦੀ ਲੋੜ’

ਬੁਜਰਕ ਨੇ ਕਿਹਾ ਕਿ ਨਜਾਇਜ਼ ਸ਼ਰਾਬ ਫੜ੍ਹਨ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਦੇ ਬਹੁ-ਗਿਣਤੀ ਠੇਕੇਦਾਰਾਂ ਵੱਲੋਂ ਖੁਰਦਿਆਂ ਦੇ ਰੂਪ 'ਚ ਕਥਿਤ ਤੌਰ 'ਤੇ ਨਜਾਇਜ਼ ਸ਼ਰਾਬ ਦੀਆਂ ਦੁਕਾਨਾਂ ਵੀ ਚਲਾਈਆਂ ਜਾ ਰਹੀਆਂ ਹਨ। ਜਿਨ੍ਹਾਂ ਵੱਲ ਐਕਸਾਈਜ਼ ਵਿਭਾਗ ਵੱਲੋਂ ਧਿਆਨ ਦੇਣ ਦੀ ਬਜਾਏ ਸਗੋਂ ਸ਼ਰਾਬ ਦੇ ਠੇਕੇਦਾਰਾਂ ਨੂੰ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ ਤਾਂ ਕਿ ਸਰਕਾਰ ਦੇ ਖਾਲੀ ਹੋਏ ਖਜਾਨੇ ਨੂੰ ਸ਼ਰਾਬ ਵੇਚ ਕੇ ਭਰਿਆ ਜਾ ਸਕੇ। ਸੂਬੇ ਸਰਕਾਰ ਸ਼ਰਾਬ ਦੀਆਂ ਦੁਕਾਨਾਂ ਨੂੰ ਖੋਲ੍ਹਣ ਦਾ ਸਮਾਂ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ ਦੇ ਪੰਜ ਵਜੇ ਤੱਕ ਕਰੇ।  

ਪੜ੍ਹੋ ਇਹ ਵੀ -'ਬੋਲਚਾਲ' ਤੋਂ ਹੀ ਜਾਣਿਆ ਜਾਂਦਾ ਹੈ ਬੰਦੇ ਦਾ ਅਸਲੀ ਕਿਰਦਾਰ...


rajwinder kaur

Content Editor

Related News