ਪੀਏਯੂ ਨੇ ਮਨਾਇਆ ਨੌਜਵਾਨਾਂ ਦੇ ਸਸ਼ਕਤੀਕਰਨ ਦਾ ਦਿਹਾੜਾ
Saturday, Mar 24, 2018 - 03:03 PM (IST)

ਅੱਜ 23 ਮਾਰਚ ਨੂੰ ਪੀਏਯੂ ਦੇ ਪਾਲ ਆਡੀਟੋਰੀਅਮ ਵਿਚ ਨੌਜਵਾਨਾਂ ਦੇ ਸਸ਼ਕਤੀਕਰਨ ਦਿਹਾੜੇ ਵਜੋਂ ਮਨਾਇਆ ਗਿਆ। ਇਸ ਸਮਾਗਮ ਵਿਚ ਪੀਏਯੂ ਦੇ 300 ਤੋਂ ਵਧ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਦੇ ਅਫਸਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਹ ਇਕ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਸਿਰਜਣ ਵਿਚ ਅਪਣਾ ਯੋਗਦਾਨ ਪਾ ਸਕਣ। ਇਹਨਾਂ ਵਲੰਟੀਅਰਾਂ ਅਫਸਰਾਂ ਨੇ ਚੰਗੇ ਸਮਾਜ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣ ਦੀ ਸਹੁੰ ਚੁੱਕੀ। ਪੀਏਯੂ ਦੇ ਅਧਿਕਾਰੀ ਮਿਲਖ ਅਫਸਰ ਡਾ. ਵਿਸ਼ਵਜੀਤ ਸਿੰਘ ਹਾਂਸ, ਖੇਤੀਬਾੜੀ ਕਾਲਜ ਦੇ ਡੀਨ ਡਾ. ਸ. ਸ. ਕੁੱਕਲ ਅਤੇ ਬੇਸਿਕ ਸਾਇੰਸਜ ਕਾਲਜ ਦੇ ਡੀਨ ਡਾ.ਗੁਰਿੰਦਰ ਕੌਰ ਸਾਂਘਾ ਦੀ ਅਗਵਾਈ ਵਿਚ ਹੋਏ ਇਸ ਸਮੁੱਚੇ ਸਮਾਗਮ ਵਿਚ ਵਿਦਿਆਰਥੀਆਂ ਨੇ ਭਰਪੂਰ ਉਤਸ਼ਾਹ ਲਈ ਸ਼ਮੂਲੀਅਤ ਕੀਤੀ।