ਪ੍ਰੈਸ ਨੋਟ

Thursday, Mar 29, 2018 - 05:51 PM (IST)

ਪ੍ਰੈਸ ਨੋਟ

ਅੱਜ ਰਾਮਗੜ੍ਹੀਆ ਗਰਲਜ਼ ਸੀ.ਸੈ. ਸਕੂਲ,ਮਿਲਰ ਗੰਜ,ਲੁਧਿਆਣਾ ਦੇ ਪ੍ਰਿੰਸੀਪਲ ਸ਼੍ਰੀਮਤੀ ਕਵਲਜੀਤ ਕੌਰ ਕਲਸੀ ਜੀ ਦੀ ਅਗਵਾਈ ਹੇਠ ਸਕੂਲ ਦੀਆਂ ਵਿਦਿਆਰਥਣਾਂ ਵੱਲੋ ਵੋਟਰ ਪ੍ਰਣ ਸਬੰਧੀ ਰੈਲੀ ਕੱਢੀ ਗਈ।ਇਸ ਰੈਲੀ ਵਿਚ ਪ੍ਰੋਗਰਾਮ ਇੰਚਾਰਜ ਸ਼੍ਰੀ ਮਨਦੀਪ ਕੌਰ, ਮਿਸ ਪ੍ਰਿੰਯਕਾ ਨੇ ਸ਼ਮੂਲੀਅਤ ਕੀਤੀ।ਪ੍ਰਿੰਸੀਪਲ ਸ਼੍ਰੀਮਤੀ ਕਵਲਜੀਤ ਕੌਰ ਕਲਸੀ ਜੀ ਅਤੇ ਪ੍ਰੋਗਰਾਮ ਇੰਚਾਰਜ ਸ਼੍ਰੀ ਮਨਦੀਪ ਕੌਰ ਨੇ ਵਿਦਿਆਰਥੀਆ ਨੂੰ ਵੋਟ ਪਾਉਣ ਦੀ ਮਹੱਹਤਾ ਬਾਰੇ ਜਾਣੂ ਕਰਵਾਇਆ ।

PunjabKesari

ਇਸ ਰੈਲੀ ਦੌਰਾਨ ਵਿਦਿਆਰਥੀਆਂ ਨੇ ਪ੍ਰਣ ਲਿਆ ਕਿ “ਅਸੀਂ, ਭਾਰਤ ਦੇ ਨਾਗਰਿਕ ਲੋਕਤੰਤਰ ਵਿਚ ਵਿਸ਼ਵਾਸ਼ ਰੱਖਦੇ ਹੋਏ ਪ੍ਰਣ ਕਰਦੇ ਹਾਂ

PunjabKesari

ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਣ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ, ਨਿਡਰ ਹੋ ਕੇ, ਧਰਮ, ਵਰਗ, ਜਾਤੀ, ਸਮੁਦਾਇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆ ਚੋਣਾਂ ਵਿਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਾਂਗੇ'' ਦੇ ਨਾਹਰੇ ਲਗਾਏ ਗਏ।

PunjabKesari

 


Related News