ਸੜਕ ਦੀ ਮੁਰੰਮਤ ਨਾ ਹੋਣ ਕਾਰਨ ਪਿੰਡ ਤਿਓਰ ਵਾਸੀ ਪ੍ਰੇਸ਼ਾਨ

12/28/2016 5:55:57 PM

ਮੋਹਾਲੀ— ਇਥੋਂ ਦੇ ਪਿੰਡ ਤਿਓਰ ਦੇ ਲੋਕ ਸੜਕ ਦੀ ਮੁਰੰਮਤ ਨਾ ਹੋਣ ਕਾਰਨ ਪ੍ਰੇਸ਼ਾਨ ਹਨ। ਨਾਲੀਆਂ ''ਚੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਾਰਾ ਪਾਣੀ ਸੜਕ ''ਤੇ ਆ ਜਾਂਦਾ ਹੈ ਤੇ ਰਾਹਗੀਰਾਂ ਨੂੰ ਲੰਘਣ ''ਚ ਮੁਸ਼ਕਿਲ ਆਉਂਦੀ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਕਾਫੀ ਸਮੇਂ ਤੋਂ ਇਸ ਸੜਕ ਦੀ ਮੁਰੰਮਤ ਨਹੀਂ ਹੋਈ। ਕਈ ਵਾਰ ਪ੍ਰਸ਼ਾਸਨ ਨੂੰ ਇਸ ਸੰਬੰਧੀ ਦੱਸਿਆ ਗਿਆ ਹੈ ਪਰ ਕੋਈ ਵੀ ਇਸ ਵੱਲ ਧਿਆਨ ਨਹੀਂ ਦੇ ਰਿਹਾ। ਸਥਾਨਕ ਲੋਕਾਂ ਦੀ ਮੰਗ ਹੈ ਕਿ ਉਨ੍ਹਾਂ ਦੀ ਇਸ ਸਮੱਸਿਆ ਵੱਲ ਧਿਆਨ ਦਿੱਤਾ ਜਾਵੇ ਤੇ ਸੜਕ ਦੀ ਮੁਰੰਮਤ ਕੀਤੀ ਜਾਵੇ।— ਰਵਿੰਦਰ ਸਿੰਘ


Related News