ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 16 ਲੱਖ 58 ਹਜ਼ਾਰ ਰੁਪਏ ਦੀ ਠੱਗੀ

Wednesday, Jun 04, 2025 - 06:22 PM (IST)

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 16 ਲੱਖ 58 ਹਜ਼ਾਰ ਰੁਪਏ ਦੀ ਠੱਗੀ

ਮੋਗਾ (ਆਜ਼ਾਦ) : ਮੋਗਾ ਜ਼ਿਲੇ ਦੇ ਪਿੰਡ ਮਾੜੀ ਮੁਸਤਫ਼ਾ ਨਿਵਾਸੀ ਮਹਿਲਾ ਨੇ ਇਕ ਟਰੈਵਲ ਏਜੰਟ ’ਤੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 16 ਲੱਖ 58 ਹਜ਼ਾਰ ਰੁਪਏ ਦੀ ਠੱਗੀ ਕੀਤੇ ਜਾਣ ਦਾ ਦੋਸ਼ ਲਾਇਆ ਹੈ। ਜਾਂਚ ਦੇ ਬਾਅਦ ਬਾਘਾ ਪੁਰਾਣਾ ਪੁਲਸ ਵੱਲੋਂ ਕਥਿਤ ਦੋਸ਼ੀ ਨਰਿੰਦਰ ਸਿੰਘ ਨਿਵਾਸੀ ਪਿੰਡ ਕੋਠੇ ਸਫੂਰਾ ਸਿੰਘ ਬਠਿੰਡਾ ਖ਼ਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਪੀੜਤ ਮਹਿਲਾ ਅਮਨਪ੍ਰੀਤ ਕੌਰ ਨੇ ਕਿਹਾ ਕਿ ਬੀਤੀ ਅਪ੍ਰੈਲ 2021 ਵਿਚ ਕਥਿਤ ਦੋਸ਼ੀ ਨੇ ਉਸ ਨੂੰ ਕੈਨੇਡਾ ਜਾਂ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 16 ਲੱਖ 58 ਹਜ਼ਾਰ ਰੁਪਏ ਠੱਗ ਲਏ। ਉਸ ਨੂੰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਤਰ੍ਹਾਂ ਮੇਰੇ ਨਾਲ ਧੋਖਾਧੜੀ ਕੀਤੀ ਗਈ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜ਼ਿਲਾ ਪੁਲਸ ਮੁਖੀ ਮੋਗਾ ਨੇ ਇਸ ਦੀ ਜਾਂਚ ਡੀ. ਐੱਸ. ਪੀ. ਬਾਘਾ ਪੁਰਾਣਾ ਨੂੰ ਕਰਨ ਦਾ ਆਦੇਸ਼ ਦਿੱਤਾ। ਜਾਂਚ ਦੇ ਬਾਅਦ ਸ਼ਿਕਾਇਤਕਰਤਾ ਦੇ ਦੋਸ਼ ਸਹੀ ਪਾਏ ਜਾਣ ’ਤੇ ਉਕਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਕਥਿਤ ਮੁਲਜ਼ਮ ਦੀ ਗ੍ਰਿਫਤਾਰੀ ਬਾਕੀ ਹੈ।


author

Gurminder Singh

Content Editor

Related News