ਭਿਆਨਕ ਹਾਦਸੇ ਦੇ ਚੱਲਦੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ
Monday, Sep 09, 2024 - 06:03 PM (IST)
ਮੋਗਾ (ਆਜ਼ਾਦ) : ਕੋਟ ਈਸੇ ਖਾਂ ਪੁਲਸ ਨੇ ਦੋਲੇਵਾਲਾ ਨਿਵਾਸੀ ਜਸਪ੍ਰੀਤ ਸਿੰਘ ਦੇ ਕਾਰ ਹਾਦਸੇ ਵਿਚ ਜ਼ਖਮੀ ਹੋਣ ਉਪਰੰਤ ਪੁਲਸ ਨੇ ਅਣਪਛਾਤੇ ਕਾਰ ਚਾਲਕ ਵਿਰੁੱਧ ਸੀਤੋ ਨਿਵਾਸੀ ਦੋਲੇਵਾਲਾ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਦੋਲੇਵਾਲਾ ਪੁਲਸ ਚੌਕੀ ਦੇ ਇੰਚਾਰਜ ਰਘਵਿੰਦਰ ਪ੍ਰਸਾਦ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਕਿਹਾ ਕਿ ਉਹ ਆਪਣੇ ਪੋਤੇ ਜਸਪ੍ਰੀਤ ਸਿੰਘ (9) ਦੇ ਨਾਲ ਹਰਾ ਚਾਰਾ ਲੈ ਕੇ ਵਾਪਸ ਜਾ ਰਹੀ ਸੀ ਤਾਂ ਕੋਟ ਈਸੇ ਖਾਂ ਰੋਡ ’ਤੇ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਮੇਰੇ ਪੋਤੇ ਨੂੰ ਲਪੇਟ ਵਿਚ ਲੈ ਲਿਆ, ਜਿਸ ਨਾਲ ਉਸਦੀ ਸੱਜੀ ਲੱਤ ਟੁੱਟ ਗਈ। ਕਾਰ ਚਾਲਕ ਭੱਜਣ ਵਿਚ ਸਫਲ ਹੋ ਗਿਆ। ਜਸਪ੍ਰੀਤ ਸਿੰਘ ਨੂੰ ਮੋਗਾ ਤੋਂ ਪੀ. ਜੀ. ਆਈ. ਰੈਫਰ ਕੀਤਾ ਗਿਆ। ਜਾਂਚ ਅਧਿਕਾਰੀ ਨੇ ਕਿਹਾ ਕਿ ਕਾਰ ਚਾਲਕ ਦੀ ਤਲਾਸ਼ ਕੀਤੀ ਜਾ ਰਹੀ ਹੈ।