ਮੋਗਾ ਵਿਚ ਭਿਆਨਕ ਹਾਦਸਾ, ਕਈ ਲੋਕ ਜ਼ਖਮੀ
Wednesday, May 14, 2025 - 02:02 PM (IST)

ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਦੇਰ ਰਾਤ ਦੋ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਅਤੇ ਅੱਗੇ ਜਾ ਰਹੇ ਐਕਟਿਵਾ ਸਵਾਰ ਵੀ ਇਸ ਹਾਦਸੇ ਦੀ ਚਪੇਟ ਵਿਚ ਆ ਗਿਆ। ਇਸ ਹਾਦਸੇ ਵਿਚ ਦੋਵੇਂ ਗੱਡੀਆਂ ਵਿਚ ਸਵਾਰ ਤਿੰਨ ਵਿਅਕਤੀ ਅਤੇ ਐਕਟਿਵਾ ਚਾਲਕ ਪਿਓ-ਪੁੱਤ ਸਮੇਤ ਪੰਜ ਲੋਕ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਐੱਸ. ਐੱਸ. ਐੱਫ. ਦੀ ਟੀਮ ਨੇ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਫਿਲਹਾਲ ਹਸਪਤਾਲ ਵਿਚ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਪੁਲਸ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਖਮੀਆਂ ਦੀ ਹਾਲਤ ਫਿਲਹਾਲ ਸਥਿਰ ਹੈ।