ਮੋਗਾ-ਫਿਰੋਜ਼ਪੁਰ ਜੀ. ਟੀ. ਰੋਡ ’ਤੇ ਹਾਦਸੇ ’ਚ 3 ਜ਼ਖਮੀ
Thursday, Jul 31, 2025 - 06:04 PM (IST)

ਮੋਗਾ (ਆਜ਼ਾਦ) : ਮੋਗਾ-ਫਿਰੋਜ਼ਪੁਰ ਜੀ. ਟੀ. ਰੋਡ ’ਤੇ ਤੇਜ਼ ਰਫਤਾਰ ਅਣਪਛਾਤੇ ਵਾਹਨ ਦੀ ਟੱਕਰ ਨਾਲ 3 ਮੋਟਰਸਾਈਕਲ ਸਵਾਰ ਜ਼ਖਮੀ ਹੋ ਗਏ ਹਨ। ਉਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਅਣਪਛਾਤਾ ਡਰਾਈਵਰ ਭੱਜਣ ਵਿਚ ਕਾਮਯਾਬ ਹੋ ਗਿਆ।
ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਸਪਤਾਲ ਵਿਚ ਇਲਾਜ ਅਧੀਨ ਹਰਪ੍ਰੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਪਤੀ ਰਣਜੀਤ ਸਿੰਘ ਅਤੇ ਧੀ ਰਵਨੀਤ ਕੌਰ ਨਾਲ ਮੋਟਰਸਾਈਕਲ ’ਤੇ ਤਲਵੰਡੀ ਜਾ ਰਹੀ ਸੀ, ਜਦੋਂ ਉਹ ਪਿੰਡ ਦਾਰਾਪੁਰ ਤੋਂ ਥੋੜ੍ਹਾ ਪਿੱਛੇ ਸਨ ਤਾਂ ਉਕਤ ਤੇਜ਼ ਰਫ਼ਤਾਰ ਵਾਹਨ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਅਣਪਛਾਤਾ ਵਾਹਨ ਚਾਲਕ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।