ਮੋਗਾ ''ਚ ਭਿਆਨਕ ਹਾਦਸਾ, ਨੇੜਿਓਂ ਲੰਘ ਰਹੇ ਵਿਅਕਤੀ ਦੀ ਮੌਤ
Saturday, Dec 28, 2024 - 06:18 PM (IST)
ਮੋਗਾ (ਕਸ਼ਿਸ਼) : ਮੋਗਾ ਦੇ ਲਾਲ ਸਿੰਘ ਰੋਡ 'ਤੇ ਵਾਪਰੇ ਦਰਦਨਾਕ ਹਾਦਸੇ ਵਿਚ ਇਕ ਸਾਈਕਲ ਸਵਾਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਕਾਰ ਨੇ ਈ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਜਿਸ ਵਿਚ ਨਾਲ ਦੀ ਲੰਘ ਰਹੇ ਸਾਈਕਲ ਸਵਾਰ ਦੀ ਮੌਤ ਹੋ ਗਈ। ਸਮਾਜ ਸੇਵਾ ਸੁਸਾਇਟੀ ਵੱਲੋਂ ਜ਼ਖਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ। ਜਾਣਕਾਰੀ ਦਿੰਦਿਆਂ ਮ੍ਰਿਤਕ ਬੂਟਾ ਸਿੰਘ ਦੇ ਬੇਟੇ ਨੇ ਕਿਹਾ ਕਿ ਮੇਰੇ ਪਿਤਾ ਸਾਈਕਲ 'ਤੇ ਜਾ ਰਹੇ ਸੀ ਤਾਂ ਮੈਨੂੰ ਕਿਸੇ ਨੇ ਦੱਸਿਆ ਕਿ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ ਹੈ ਜਦੋਂ ਮੈਂ ਉੱਥੇ ਜਾ ਕੇ ਦੇਖਿਆ ਤਾਂ ਪਿਤਾ ਜ਼ਖਮੀ ਸਨ ਤਾਂ ਉਨ੍ਹਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਦੂਜੇ ਪਾਸੇ ਈ ਰਿਕਸ਼ਾ ਚਾਲਕ ਨੇ ਕਿਹਾ ਕਿ ਮੈਨੂੰ ਕੁਝ ਵੀ ਪਤਾ ਨਹੀਂ ਲੱਗਿਆ ਕਿ ਕਿਸ ਚੀਜ਼ ਨਾਲ ਹਾਦਸਾ ਹੋਇਆ। ਇਸ ਵਿਚ ਉਸ ਦੇ ਵੀ ਕਾਫੀ ਸੱਟਾਂ ਲੱਗੀਆਂ ਹਨ। ਉਧਰ ਮੋਟਰਸਾਈਕਲ ਚਾਲਕ ਟੀਟੂ ਸਿੰਘ ਵਾਸੀ ਮੋਠਾਂ ਵਾਲੀ ਦਾ ਰਹਿਣ ਵਾਲੇ ਨੇ ਦੱਸਿਆ ਕਿ ਜਦੋਂ ਉਹ ਰੋਡ ਕਰਾਸ ਕਰ ਰਿਹਾ ਸੀ ਤਾਂ ਇਕ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਵਿਚ ਉਹ ਵੀ ਜ਼ਖਮੀ ਹੋ ਗਿਆ ਉਸਨੂੰ ਇਲਾਜ ਦੇ ਲਈ ਸਮਾਜ ਸੇਵਾ ਸੋਸਾਇਟੀ ਦੇ ਮੈਂਬਰਾਂ ਨੇ ਮੋਗਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ। ਹਾਦਸੇ ਤੇ ਕਾਰਨਾਂ ਦਾ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਕਿ ਗਲਤੀ ਕਿਸ ਦੀ ਹੈ। ਪੁਲਸ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।