ਭਿਆਨਕ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ

Friday, May 24, 2024 - 04:25 PM (IST)

ਭਿਆਨਕ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ

ਮੋਗਾ (ਆਜ਼ਾਦ) : ਮੋਗਾ ਤੋਂ ਥੋੜੀ ਦੂਰ ਪਿੰਡ ਡਾਲਾ ਕੋਲ ਹਾਦਸੇ ਵਿਚ ਮੋਟਰਸਾਈਕਲ ਚਾਲਕ ਦਲਜੀਤ ਸਿੰਘ (55) ਨਿਵਾਸੀ ਪਿੰਡ ਦੌਧਰ ਦੀ ਮੌਤ ਹੋਣ ਦਾ ਪਤਾ ਲੱਗਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਦਲਜੀਤ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਸੀ। ਅੱਜ ਜਦ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਅਚਾਨਕ ਉਹ ਆਪਣੇ ਮੋਟਰਸਾਈਕਲ ਦਾ ਸੰਤੁਲਨ ਖੋਹ ਬੈਠਾ ਅਤੇ ਉਹ ਸੜਕ ’ਤੇ ਜਾ ਡਿੱਗਿਆ।

ਇਸ ਹਾਦਸੇ ਵਿਚ ਉਸਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਾਲੇ ਵਿਦੇਸ਼ ਵਿਚ ਰਹਿੰਦੇ ਹਨ, ਜਿਸ ਕਾਰਣ ਅਸੀਂ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਰੱਖਿਆ ਹੈ। ਉਸ ਦੇ ਪਰਿਵਾਰ ਵਾਲਿਆਂ ਦੇ ਆਉਣ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਅਤੇ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।


author

Gurminder Singh

Content Editor

Related News