ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਇਕ ਵਿਅਕਤੀ ਦੀ ਮੌਤ
Thursday, Aug 08, 2024 - 01:30 PM (IST)
ਮੋਗਾ (ਆਜ਼ਾਦ) : ਬੱਧਨੀ ਕਲਾਂ ਵਿਖੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਟੱਕਰ ਵਿਚ ਬੁਰੀ ਤਰ੍ਹਾਂ ਜ਼ਖਮੀ ਹੋਏ ਸਤਨਾਮ ਸਿੰਘ ਨਿਵਾਸੀ ਪਿੰਡ ਰਣੀਆਂ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਬੱਧਨੀ ਕਲਾਂ ਪੁਲਸ ਵੱਲੋਂ ਨਤੀਸ਼ ਕੁਮਾਰ ਨਿਵਾਸੀ ਬੱਧਨੀ ਕਲਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਬੇਅੰਤ ਸਿੰਘ ਨਿਵਾਸੀ ਪਿੰਡ ਰਣੀਆ ਨੇ ਕਿਹਾ ਕਿ ਉਹ ਆਪਣੇ ਪਿੰਡ ਦੇ ਇਕ ਵਿਅਕਤੀ ਸਤਨਾਮ ਸਿੰਘ ਨਾਲ ਮੋਟਰਸਾਈਕਲ ’ਤੇ ਬੱਧਨੀ ਕਲਾਂ ਆ ਰਿਹਾ ਸੀ।
ਉਕਤ ਨੇ ਦੱਸਿਆ ਕਿ ਜਦੋਂ ਉਹ ਬੱਧਨੀ ਕਲਾਂ ਵਾਲੇ ਪੁਲ ਤੋਂ ਕਰੀਬ 2 ਕਿਲੋਮੀਟਰ ਅੱਗੇ ਪੁੱਜੇ ਤਾਂ ਇਕ ਮੋਟਰਸਾਈਕਲ ਜਿਸ ’ਤੇ 4 ਵਿਅਕਤੀ ਸਵਾਰ ਸਨ, ਨੇ ਤੇਜ਼ ਅਤੇ ਲਾਪ੍ਰਵਾਹੀ ਨਾਲ ਉਨ੍ਹਾਂ ਨੇ ਸਾਡੇ ਮੋਟਰਸਾਈਕਲ ਨੂੰ ਟੱਕਰ ਮਾਰੀ, ਜਿਸ ਨਾਲ ਉਸ ਦਾ ਸਾਥੀ ਸਤਨਾਮ ਸਿੰਘ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਹੌਲਦਾਰ ਜਗਸੀਰ ਸਿੰਘ ਨੇ ਕਿਹਾ ਕਿ ਸਤਨਾਮ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ।