ਭਾਰੀ ਮਾਤਰਾ ’ਚ ਸ਼ਰਾਬ ਸਮੇਤ 3 ਕਾਬੂ
Wednesday, Jan 07, 2026 - 06:29 PM (IST)
ਮੋਗਾ (ਆਜ਼ਾਦ) : ਸ਼ਰਾਬ ਸਮੱਗਲਰਾਂ ਖ਼ਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਨੇ ਭਾਰੀ ਮਾਤਰਾ ਵਿਚ ਸ਼ਰਾਬ ਠੇਕਾ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਮੁੱਖ ਅਫਸਰ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਹੌਲਦਾਰ ਮਾਲਕ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਖੁਖਰਾਣਾ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਸੁਖਵਿੰਦਰ ਸਿੰਘ ਉਰਫ ਤੋਤੀ ਨਿਵਾਸੀ ਮੋਗਾ ਅਤੇ ਆਸ਼ੂ ਉਰਫ ਜੋਰਾ ਨਿਵਾਸੀ ਨਿਵਾਸੀ ਮੋਗਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 180 ਬੋਤਲਾਂ (15 ਪੇਟੀਆਂ) ਸ਼ਰਾਬ ਬਰਾਮਦ ਕੀਤੀਆਂ ਗਈਆਂ।
ਇਸੇ ਤਰ੍ਹਾਂ ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਕ੍ਰਿਪਾਲ ਸਿੰਘ ਨੇ ਪਿੰਡ ਮਾਛੀਕੇ ਕੋਲ ਗਸ਼ਤ ਦੌਰਾਨ ਧਰਮਪ੍ਰੀਤ ਸਿੰਘ ਉਰਫ ਧਰਮਾ ਨਿਵਾਸੀ ਹਿੰਮਤਪੁਰਾ ਨੂੰ ਕਾਬੂ ਕਰ ਕੇ ਉਸ ਕੋਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਸਾਰੇ ਕਥਿਤ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ।
