ਘਰ ’ਚ ਕੰਮ ਕਰਨ ਵਾਲੀ ਕੁੜੀ ਨਾਲ ਜਬਰ-ਜ਼ਿਨਾਹ, ਮਾਮਲਾ ਦਰਜ

05/29/2022 5:39:05 PM

ਮੋਗਾ (ਆਜ਼ਾਦ) : ਮੋਗਾ ਨਿਵਾਸੀ ਘਰ ਵਿਚ ਕੰਮ ਕਰਨ ਵਾਲੀ 22 ਸਾਲਾ ਲੜਕੀ ਨੇ ਘਰ ਦੇ ਮਾਲਕ ’ਤੇ ਉਸ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਕਰਨ ਦਾ ਦੋਸ਼ ਲਗਾਇਆ ਹੈ। ਇਸ ਸਬੰਧ ਵਿਚ ਮੋਗਾ ਪੁਲਸ ਵੱਲੋਂ ਦੋਸ਼ੀ ਦਲਜੀਤ ਸਿੰਘ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਪੀੜਤਾ ਨੇ ਕਿਹਾ ਕਿ ਉਹ ਦਲਜੀਤ ਸਿੰਘ ਦੇ ਘਰ ਕੰਮ ਕਰਦੀ ਹੈ ਜਦੋਂ ਵੀ ਉਹ ਉਨ੍ਹਾਂ ਦੇ ਘਰ ਕੰਮ ਕਰਨ ਲਈ ਜਾਂਦੀ ਤਾਂ ਉਹ ਮੈਂਨੂੰ ਜਬਰੀ ਫੜ ਕੇ ਮੇਰੇ ਨਾਲ ਸਰੀਰਕ ਸਬੰਧ ਬਣਾਉਣ ਲੱਗਾ ਅਤੇ ਪਿਛਲੇ ਢਾਈ ਸਾਲ ਤੋਂ ਮੇਰੇ ਨਾਲ ਕਥਿਤ ਤੌਰ ’ਤੇ ਜਬਰ-ਜ਼ਿਨਾਹ ਕਰਦਾ ਆ ਰਿਹਾ ਹੈ।

ਉਕਤ ਨੇ ਦੱਸਿਆ ਕਿ ਜਦੋਂ ਮੈਂ ਉਸ ਨੂੰ ਵਿਆਹ ਕਰਨ ਲਈ ਕਿਹਾ ਤਾਂ ਉਸਨੇ ਸਾਫ ਇਨਕਾਰ ਕਰ ਦਿੱਤਾ। ਇਸ ਤਰ੍ਹਾਂ ਦੋਸ਼ੀ ਨੇ ਮੇਰੀ ਜ਼ਿੰਦਗੀ ਖਰਾਬ ਕਰ ਦਿੱਤੀ ਅਤੇ ਮੈਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਚਰਨਜੀਤ ਕੌਰ ਨੇ ਦੱਸਿਆ ਕਿ ਪੀੜਤ ਲੜਕੀ ਦਾ ਮੈਡੀਕਲ ਚੈੱਕਅਪ ਕਰਵਾਇਆ ਗਿਆ ਹੈ, ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।

Gurminder Singh

This news is Content Editor Gurminder Singh