ਹਥਿਆਰਬੰਦ ਵਿਅਕਤੀਆਂ ਵਲੋਂ ਹਮਲਾ ਕਰ ਕੇ ਪਿਓ-ਪੁੱਤ ਨੂੰ ਕੀਤਾ ਜ਼ਖਮੀ, 22 ਨਾਮਜ਼ਦ
Monday, Nov 24, 2025 - 05:24 PM (IST)
ਮੋਗਾ (ਆਜ਼ਾਦ) : ਪੁਰਾਣੀ ਰੰਜਿਸ਼ ਕਾਰਨ ਥਾਣਾ ਮਹਿਣਾ ਅਧੀਨ ਪੈਂਦੇ ਪਿੰਡ ਮਹਿਰੋਂ ਨਿਵਾਸੀ ਗੁਰਸ਼ਰਨ ਸਿੰਘ ਅਤੇ ਇਕ ਹੋਰ ਵਿਅਕਤੀ ਨੂੰ ਹਮਲਾ ਕਰਕੇ ਹਥਿਆਰਬੰਦ ਵਿਅਕਤੀਆਂ ਵਲੋਂ ਜ਼ਖਮੀ ਕੀਤੇ ਜਾਣ ਦਾ ਪਤਾ ਲੱਗਾ ਹੈ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਗੁਰਸ਼ਰਨ ਸਿੰਘ ਨੇ ਕਿਹਾ ਕਿ ਜਦੋਂ ਉਹ ਬੀਤੀ 18 ਨਵੰਬਰ ਨੂੰ ਦੇਰ ਸ਼ਾਮ ਘਰ ਵਿਚ ਮੌਜੂਦ ਸੀ।
ਇਸ ਦੌਰਾਨ ਪੁਰਾਣੀ ਰੰਜਿਸ਼ ਕਾਰਨ ਮਲਕੀਤ ਸਿੰਘ ਨਿਵਾਸੀ ਪਿੰਡ ਮਹਿਰੋਂ, ਗਗਨ ਉਰਫ ਗਗਨਾ ਨਿਵਾਸੀ ਪਿੰਡ ਰਣੀਆ ਅਤੇ 15-20 ਅਣਪਛਾਤੇ ਵਿਅਕਤੀਆਂ ਵਲੋਂ ਜੋ ਹਥਿਆਰਾਂ ਨਾਲ ਲੈਸ ਸੀ ਨੇ ਉਸ ਉਪਰ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਸਾਰੇ ਕਥਿਤ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਹ ਮਾਮਲੇ ਦੀ ਜਾਂਚ ਕਰ ਰਹੇ ਹਨ, ਗ੍ਰਿਫਤਾਰੀ ਬਾਕੀ ਹੈ।
