ਬੱਧਨੀ ਕਲਾਂ ਪੁਲਸ ਵੱਲੋਂ ਚੋਰੀ ਦੀ ਬਲੈਰੋ ਗੱਡੀ ਸਮੇਤ 2 ਕਾਬੂ

Saturday, May 02, 2026 - 06:36 PM (IST)

ਬੱਧਨੀ ਕਲਾਂ ਪੁਲਸ ਵੱਲੋਂ ਚੋਰੀ ਦੀ ਬਲੈਰੋ ਗੱਡੀ ਸਮੇਤ 2 ਕਾਬੂ

ਮੋਗਾ(ਆਜ਼ਾਦ)- ਮੋਗਾ ਪੁਲਸ ਵੱਲੋਂ ਵ੍ਹੀਕਲ ਚੋਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਬੱਧਨੀ ਕਲਾ ਪੁਲਸ ਨੇ ਚੋਰੀ ਦੀ ਇਕ ਬਲੈਰੋ ਗੱਡੀ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਇਸ ਸਬੰਧ ਦੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਥਾਣਾ ਬੱਧਨੀ ਕਲਾ ਦੇ ਮੁੱਖ ਅਫਸਰ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਵਿਚ ਜਦੋਂ ਸਹਾਇਕ ਥਾਣੇਦਾਰ ਸੰਦੀਪ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਮਨਦੀਪ ਸਿੰਘ ਉਰਫ ਕਾਕਾ ਨਿਵਾਸੀ ਬੱਧਨੀ ਖੁਰਦ ਅਤੇ ਹਰਦੀਪ ਸਿੰਘ ਨਿਵਾਸੀ ਬੱਧਨੀ ਕਲਾਂ ਦੋਵੇਂ ਚੋਰੀ ਦੀਆਂ ਵਾਰਦਾਤਾਂ ਕਰਨ ਦੇ ਆਦੀ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert ਜਾਰੀ

ਉਨ੍ਹਾਂ ਨੇ ਕੁਝ ਦਿਨ ਪਹਿਲਾਂ ਮੁੱਲਾਪੁਰ ਤੋਂ ਇਕ ਬਲੈਰੋ ਗੱਡੀ ਚੋਰੀ ਕੀਤੀ ਹੈ, ਜਿਸ ’ਤੇ ਪੁਲਸ ਪਾਰਟੀ ਨੇ ਦੱਸੀ ਜਗ੍ਹਾ ’ਤੇ ਛਾਪਾਮਾਰੀ ਕਰ ਕੇ ਦੋਵਾਂ ਕਥਿਤ ਮੁਲਜ਼ਮਾਂ ਨੂੰ ਜਾ ਦਬੋਚਿਆ ਅਤੇ ਉਨ੍ਹਾਂ ਕੋਲੋਂ ਚੋਰੀ ਕੀਤੀ ਗਈ ਬਲੈਰੋ ਗੱਡੀ ਬਰਾਮਦ ਕੀਤੀ ਗਈ। ਦੋਨਾਂ ਕਥਿਤ ਮੁਲਜ਼ਮਾਂ ਖਿਲਾਫ ਥਾਣਾ ਬੱਧਨੀ ਕਲਾਂ ਵਿਚ ਮਾਮਲਾ ਦਰਜ ਕੀਤਾ ਗਿਆ। ਥਾਣਾ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਥਿਤ ਮੁਲਜ਼ਮਾਂ ਨੂੰ ਪੁੱਛ-ਗਿੱਛ ਦੇ ਬਾਅਦ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕਰਨ ਦਾ ਯਤਨ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਕੋਲੋਂ ਹੋਰ ਵਧੇਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ ਅਤੇ ਹੋਰ ਵ੍ਹੀਕਲ ਚੋਰੀਆਂ ਦਾ ਵੀ ਸੁਰਾਗ ਮਿਲ ਸਕੇ।

ਇਹ ਵੀ ਪੜ੍ਹੋ- ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News