ਬਾਰਦਾਨੇ ਦੀ ਕਮੀ ਨਾਲ ਜੂਝਦੇ ਧਰਮਕੋਟ ਦੇ ਸ਼ੈਲਰ ਮਾਲਕਾਂ ਵੱਲੋਂ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

02/20/2021 3:31:34 PM

ਧਰਮਕੋਟ ( ਸਤੀਸ਼): ਪਿਛਲੇ ਕਈ ਦਿਨਾਂ ਤੋਂ ਬਾਰਦਾਨੇ ਦੀ ਕਮੀ ਨੂੰ ਲੈ ਕੇ ਸ਼ੈਲਰ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਕੀਤਾ ਜਾ ਰਿਹਾ ਹੈ ਉੱਥੇ ਹੀ ਅੱਜ ਧਰਮਕੋਟ ਸ਼ੈਲਰ ਐਸੋਸੀਏਸ਼ਨ ਵੱਲੋਂ ਬਾਰਦਾਨੇ ਦੀ ਘਾਟ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸ਼ੈਲਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਬਾਰਦਾਨਾ ਨਾ ਦੇਣ ਕਾਰਨ ਸ਼ੈਲਰ ਮਾਲਕਾਂ ਨੂੰ ਚਾਵਲ ਸਟੋਰ ਕਰਨ ਵਿੱਚ ਦਿੱਕਤ ਆ ਰਹੀ ਹੈ ਪਰ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਪਨਗ੍ਰੇਨ ਕੰਪਨੀ ਵੱਲੋਂ ਜੋ ਬਾਰਦਾਨਾ ਮੁੱਹਈਆ ਕਰਵਾਇਆ ਸੀ ਉਹ ਪੂਰੇ ਦਾ ਪੂਰਾ ਲੱਗ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਾਰਦਾਨਾ ਨਾ ਹੋਣ ਕਾਰਨ ਸ਼ੈਲਰਾਂ ਨੂੰ ਆਰਥਿਕ ਤੌਰ ’ਤੇ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਬਿਜਲੀ ਦੇ ਬਿੱਲ ਤੇ ਹੋਰ ਖਰਚੇ ਪੈਣ ਕਾਰਨ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੰਮ ਲੇਟ ਹੋਣ ਕਾਰਨ ਚਾਵਲ ਦੀ ਕੁਆਲਟੀ ਵੀ ਪ੍ਰਭਾਵਿਤ ਹੋਵੇਗੀ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਸ਼ੈਲਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੈਲਰਾਂ ਨੂੰ ਛੇਤੀ ਤੋਂ ਛੇਤੀ ਬਾਰਦਾਨਾ ਮੁੱਹਈਆ ਕਰਵਾਇਆ ਜਾਵੇ। ਇਸ ਮੌਕੇ ਤੇ ਨਿਸ਼ਾਂਤ ਨੋਹਰੀਆ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਰਮਨ ਕੁਮਾਰ ਜਿੰਦਲ, ਜਨੇਸ਼ ਗਰਗ ਜੋਨੀ, ਰਮੇਸ਼ ਅਗਰਵਾਲ, ਪਰਮਪਾਲ ਸਿੰਘ ਬੱਬੂ, ਤਰਲੋਚਨ ਸਿੰਘ, ਸਾਹਿਲ ਸਿੰਗਲਾ ਪੁਨੀਤ ਕੁਮਾਰ ,ਵਿਪਲ ਕੁਮਾਰ ,ਈਸ਼ਤ ਸਿੰਗਲਾ, ਜਸਪਾਲ ਸਿੰਘ ,ਸ਼ਰਨਜੀਤ ਸਿੰਘ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਰਕੇਸ਼ ਬਤਰਾ, ਸੰਦੀਪ ਸੰਧੂ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ੈਲਰ ਮਾਲਕ ਹਾਜ਼ਰ ਸਨ।  


Shyna

Content Editor

Related News