ਦੋ ਭਰਾਵਾਂ ਵਿਚਕਾਰ ਹੋਇਆ ਖੂਨੀ ਟਕਰਾਅ
Wednesday, Jan 22, 2025 - 06:30 PM (IST)
ਮੋਗਾ (ਆਜ਼ਾਦ) : ਥਾਣਾ ਮਹਿਣਾ ਅਧੀਨ ਪੈਂਦੇ ਪਿੰਡ ਬੁੱਘੀਪੁਰਾ ਵਿਖੇ ਰੰਜਿਸ਼ ਕਾਰਣ ਦੋ ਭਰਾਵਾਂ ਵਿਚਕਾਰ ਹੋਏ ਲੜਾਈ ਝਗੜੇ ਵਿਚ ਜਗਤਾਰ ਸਿੰਘ ਅਤੇ ਲਖਵਿੰਦਰ ਸਿੰਘ ਦੇ ਜ਼ਖਮੀ ਹੋਣ ਦਾ ਪਤਾ ਲੱਗਾ ਹੈ, ਜਿਨ੍ਹਾਂ ਨੂੰ ਸਿਵਲ ਹਸਤਪਤਾਲ ਮੋਗਾ ਦਾਖਲ ਕਰਵਾਇਆ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਜਗਤਾਰ ਸਿੰਘ ਨੇ ਕਿਹਾ ਕਿ ਉਹ ਅਪਣੇ ਘਰ ਕੰਮ ਕਰ ਰਿਹਾ ਸੀ ਤਾਂ ਉਸ ਦੇ ਭਰਾ ਲਖਵਿੰਦਰ ਸਿੰਘ ਨੇ ਆ ਕੇ ਉਸ ’ਤੇ ਹਮਲਾ ਕੀਤਾ ਅਤੇ ਕੁੱਟ-ਮਾਰ ਕਰ ਕੇ ਜ਼ਖਮੀ ਕਰ ਦਿੱਤਾ।
ਇਸ ਦੌਰਾਨ ਜਦੋਂ ਉਸ ਨੇ ਰੌਲਾ ਪਾਇਆ ਤਾਂ ਉਹ ਮੌਕੇ ਤੋਂ ਫਰਾਰ ਹੋ ਗਿਆ, ਜਦਕਿ ਲਖਵਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਹ ਆਪਣੇ ਘਰ ਵਿਚ ਕੰਮ ਕਰ ਰਿਹਾ ਸੀ ਤਾਂ ਉਸ ਦੇ ਭਰਾ ਜਗਤਾਰ ਸਿੰਘ ਨੇ ਉਸਦੀ ਕੁੱਟ-ਮਾਰ ਕੀਤੀ, ਜਦੋਂ ਮੈਂ ਰੌਲਾ ਪਾਇਆ ਤਾਂ ਉਹ ਮੌਕੇ ਤੋਂ ਭੱਜ ਗਿਆ। ਪੁਲਸ ਨੇ ਲਖਵਿੰਦਰ ਸਿੰਘ ਅਤੇ ਜਗਤਾਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।