ਕਮਰਸ਼ੀਅਲ ਖੱਡਾਂ ’ਚੋਂ ਵੀ ਮਿਲੇਗਾ 5.50 ਰੁਪਏ ਪ੍ਰਤੀ ਘਣ ਫੁੱਟ ਰੇਤਾ : ਮੰਤਰੀ ਮੀਤ ਹੇਅਰ

03/05/2023 5:24:44 PM

ਸਮਾਲਸਰ (ਸੁਰਿੰਦਰ) : ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ ਪ੍ਰਸ਼ਾਸ਼ਕੀ ਸੁਧਾਰ, ਜਲ ਸਰੋਤ, ਖਣਨ ਅਤੇ ਭੂ- ਵਿਗਿਆਨ, ਸਾਇੰਸ ਤਕਨਾਲੋਜੀ ਅਤੇ ਵਾਤਾਵਰਨ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਜਲਦ ਹੀ ਸੂਬੇ ਦੀਆਂ 100 ਕਮਰਸ਼ੀਆਲ ਖੱਡਾਂ ਵਿੱਚੋਂ ਵੀ 5.50 ਰੁਪਏ ਪ੍ਰਤੀ ਘਣ ਫੁੱਟ ਰੇਤਾ ਮਿਲਣ ਲੱਗੇਗਾ। ਮਾਰਚ ਦੌਰਾਨ ਸਾਰੀਆਂ ਖੱਡਾਂ ਦੇ ਟੈਂਡਰ ਨਵੇਂ ਸਿਰੇ ਤੋਂ ਕੀਤੇ ਜਾ ਰਹੇ ਹਨ। ਉਹ ਅੱਜ ਪਿੰਡ ਸੇਖਾ ਕਲਾਂ ਵਿਖੇ 13.50 ਕਰੋੜ ਰੁਪਏ ਦੀ ਲਾਗਤ ਨਾਲ ਸਿਵੀਆਂ ਰਜਬਾਹਾ ਪੱਕਾ ਕਰਨ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਇਸੇ ਸਾਲ ਜੁਲਾਈ ਮਹੀਨੇ ਤੱਕ 250 ਖੱਡਾਂ ਚਾਲੂ ਕਰ ਦਿੱਤੀਆਂ ਜਾਣ, ਜਿਨ੍ਹਾਂ ਵਿਚ 100 ਖੱਡਾਂ ਕਮਰਸ਼ੀਆਲ ਅਤੇ 150 ਖੱਡਾਂ ਜਨਤਕ ਵਰਗ ਨਾਲ ਸਬੰਧਤ ਹੋਣਗੀਆਂ। ਉਨ੍ਹਾਂ ਆਖਿਆ ਫਿਲਹਾਲ ਸੂਬੇ ਭਰ ਵਿਚ 16 ਸਰਕਾਰੀ ਖੱਡਾਂ ਚਾਲੂ ਕਰ ਦਿੱਤੀਆਂ ਹਨ ਪਰ ਮਾਰਚ ਮਹੀਨੇ ਤੱਕ 32 ਹੋਰ ਖੱਡਾਂ ਚਾਲੂ ਹੋ ਜਾਣਗੀਆਂ। ਰੇਤੇ ਦੀ ਚੋਰ ਬਾਜ਼ਾਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਸੂਬੇ ਨੂੰ 7 ਬਲਾਕਾਂ ਵਿੱਚੋਂ ਤੋੜ ਕੇ 100 ਬਲਾਕਾਂ ਵਿਚ ਵੰਡ ਦਿੱਤਾ ਹੈ। 

ਇਹ ਵੀ ਪੜ੍ਹੋ- ਜ਼ੀਰਾ ਵਿਖੇ 4 ਭੈਣਾਂ ਦਾ ਇਕਲੌਤਾ ਭਰਾ ਲਾਪਤਾ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਖੇਤੀਬਾੜੀ ਨੂੰ ਪ੍ਰਫੁੱਲਿਤ ਕਰਨਾ ਅਤੇ ਹਰੇਕ ਖੇਤ ਤੱਕ ਪਾਣੀ ਪਹੁੰਚਾਉਣਾ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ 500 ਕਰੋੜ ਰੁਪਏ ਨਾਲ ਲਾਈਨਿੰਗ ਦਾ ਕੰਮ ਕੀਤਾ ਜਾ ਰਿਹਾ ਹੈ। ਪਹਿਲਾਂ ਇਸ ਕੰਮ ਲਈ 10 ਫੀਸਦੀ ਕਿਸਾਨ ਨੂੰ ਪਾਉਣਾ ਪੈਂਦਾ ਸੀ ਪਰ ਹੁਣ ਇਹ ਸਾਰਾ 100 ਫੀਸਦੀ ਖਰਚਾ ਸਰਕਾਰ ਦੇਵੇਗੀ। ਉਨ੍ਹਾਂ ਐਲਾਨ ਕੀਤਾ ਕਿ ਬਾਘਾ ਰਜਬਾਹਾ ਦਾ ਕੰਮ ਵੀ ਅਗਲੇ ਸਾਲ ਚੱਲ ਪਵੇਗਾ। ਇਸ ਤੋਂ ਇਲਾਵਾ ਉਨ੍ਹਾਂ ਬਾਘਾ ਪੁਰਾਣਾ ਵਿਚ ਨਵਾਂ ਸੁਵਿਧਾ ਕੇਂਦਰ ਖੋਲ੍ਹਣ ਦਾ ਵੀ ਐਲਾਨ ਕੀਤਾ। 

ਇਹ ਵੀ ਪੜ੍ਹੋ- ਮੁਕਤਸਰ ’ਚ ਵੱਡੀ ਘਟਨਾ, ਲੰਬੀ ਥਾਣੇ ’ਚ ਚੱਲੀ ਗੋਲ਼ੀ, ਏ. ਐੱਸ. ਆਈ. ਦੀ ਮੌਤ

ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਲਈ ਕਿਸਾਨਾਂ ਨਾਲ ਸਲਾਹ ਕੀਤੀ ਜਾ ਰਹੀ ਹੈ। ਇਹ ਨੀਤੀ ਏ. ਸੀ ਕਮਰਿਆਂ ਵਿਚ ਬੈਠ ਕੇ ਨਹੀਂ ਬਣਾਈ ਜਾ ਰਹੀ। ਮੂੰਗੀ 'ਤੇ ਐੱਮ. ਐੱਸ. ਪੀ ਦਿੱਤੀ ਜਾ ਰਹੀ ਹੈ। ਸਿੱਧੀ ਬਿਜਾਈ ਲਈ 15 ਹਜ਼ਾਰ ਪ੍ਰਤੀ ਏਕੜ ਦਿੱਤਾ ਜਾ ਰਿਹਾ ਹੈ ਤਾਂ ਜੋ ਖੇਤੀ ਵਿਭਿੰਨਤਾ ਲਿਆਂਦੀ ਜਾ ਸਕੇ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਵਿਧਾਇਕ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਹ ਲੋਕਾਂ ਦੀ ਚਿਰੋਕਣੀ ਮੰਗ ਸੀ, ਜੋ ਕਿ ਅੱਜ ਪੂਰੀ ਹੋ ਗਈ ਹੈ। ਇਸ ਕੰਮ ਲਈ ਉਨ੍ਹਾਂ ਨੇ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਸੀ, ਜਿਸ ਦਾ ਇਲਾਕੇ ਦਾ 18 ਪਿੰਡਾਂ ਨੂੰ ਸਿੱਧਾ ਲਾਭ ਹੋਵੇਗਾ ਅਤੇ 21 ਹਜ਼ਾਰ ਏਕੜ ਰਕਬੇ ਨੂੰ ਪਾਣੀ ਦੀ ਸਹੂਲਤ ਮਿਲੇਗੀ ਜੋ ਕਿ ਪਹਿਲਾਂ 14 ਹਜ਼ਾਰ ਨੂੰ ਮਿਲਦੀ ਸੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News