ਦੁੱਨੇਕੇ ਸੂਏ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

Thursday, Jun 18, 2026 - 04:33 PM (IST)

ਦੁੱਨੇਕੇ ਸੂਏ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਮੋਗਾ (ਆਜ਼ਾਦ) : ਮੋਗਾ ਦੇ ਪਿੰਡ ਦੁੱਨੇਕੇ ਕੋਲ ਵਗਦੇ ਸੂਏ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਪਤਾ ਲੱਗਾ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸੇ ਅਣਪਛਾਤੇ ਵਿਅਕਤੀ ਵਲੋਂ ਮੋਗਾ ਪੁਲਸ ਨੂੰ ਜਾਣਕਾਰੀ ਦਿੱਤੀ ਗਈ ਕਿ ਪੁਲ ਦੇ ਹੇਠਾਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ, ਜਿਸ ’ਤੇ ਪੁਲਸ ਪਾਰਟੀ ਅਤੇ ਸਮਾਜ ਸੇਵਾ ਸੁਸਾਇਟੀ ਦੇ ਮੋਗਾ ਦੇ ਸੇਵਾਦਾਰ ਤੁਰੰਤ ਐਂਬੂਲੈਂਸ ਲੈ ਕੇ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਨੇ ਬੜੀ ਜੱਦੋ-ਜਹਿਦ ਦੇ ਨਾਲ ਲਾਸ਼ ਨੂੰ ਸੂਏ ਵਿਚੋਂ ਕੱਢਿਆ। ਲਾਸ਼ ਦੀ ਹਾਲਤ ਬਹੁਤ ਮਾੜੀ ਸੀ ਅਤੇ ਫੁੱਲੀ ਹੋਈ ਸੀ, ਜਿਸ ਕਾਰਨ ਉਸਦੀ ਪਛਾਣ ਵੀ ਨਹੀਂ ਹੋ ਸਕੀ।

ਪੁਲਸ ਸੂਤਰਾਂ ਅਨੁਸਾਰ ਉਸਦੇ ਲਾਲ ਰੰਗ ਦੀ ਟੀ ਸ਼ਰਟ ਪਾਈ ਹੋਈ ਹੈ। ਲਾਸ਼ ਨੂੰ ਪਛਾਣ ਵਾਸਤੇ 72 ਘੰਟੇ ਲਈ ਸਿਵਲ ਹਸਪਤਾਲ ਮੋਗਾ ਰੱਖਿਆ ਗਿਆ ਹੈ। ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਇਸ ਦੀ ਜਾਣਕਾਰੀ ਹੋਵੇ ਤਾਂ ਤੁਰੰਤ ਥਾਣਾ ਸਿਟੀ ਮੋਗਾ ਨਾਲ ਸੰਪਰਕ ਕਰੇ।


author

Gurminder Singh

Content Editor

Related News