ਮੋਟਰਸਾਈਕਲ-ਟਰੈਕਟਰ ਦੀ ਟੱਕਰ, ਇਕ ਦੀ ਮੌਤ

05/31/2023 6:15:39 PM

ਮੋਗਾ (ਆਜ਼ਾਦ) : ਥਾਣਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਹਰੀਏਵਾਲਾ ਕੋਲ ਤੇਜ਼ ਰਫ਼ਤਾਰ ਟਰੈਕਟਰ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਚਾਲਕ ਸੇਵਕ ਸਿੰਘ ਦੀ ਮੌਤ ਹੋਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਪੁਲਸ ਵੱਲੋਂ ਜਗਤਾਰ ਸਿੰਘ ਦੇ ਬਿਆਨਾਂ ’ਤੇ ਟਰੈਕਟਰ ਚਾਲਕ ਬਲਜਿੰਦਰ ਸਿੰਘ ਨਿਵਾਸੀ ਪਿੰਡ ਨਾਥੇਵਾਲਾ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਿਕੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਜਗਤਾਰ ਸਿੰਘ ਨੇ ਕਿਹਾ ਕਿ ਉਹ ਆਪਣੇ ਪਿਤਾ ਸੇਵਕ ਸਿੰਘ ਨਾਲ ਮੋਟਰਸਾਈਕਲ ’ਤੇ ਪਿੰਡ ਭਲੂਰ ਤੋਂ ਹਰੀਏਵਾਲਾ ਨੂੰ ਜਾ ਰਿਹਾ ਸੀ।

ਇਸ ਦੌਰਾਨ ਰਸਤੇ ਵਿਚ ਕਥਿਤ ਦੋਸ਼ੀ ਟਰੈਕਟਰ-ਟਰਾਲਾ ਚਾਲਕ ਨੇ ਜਿਸ ਵਿਚ ਰੇਤਾ ਭਰਿਆ ਹੋਇਆ ਸੀ, ਉਨ੍ਹਾਂ ਦੇ ਮੋਟਰ ਸਾਈਕਲ ਨੂੰ ਟੱਕਰ ਮਾਰੀ, ਜਿਸ ਨਾਲ ਉਹ ਡਿੱਗ ਪਏ ਅਤੇ ਉਸਦੇ ਪਿਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਧਰ ਸਹਾਇਕ ਥਾਣੇਦਾਰ ਸਿਕੰਦਰ ਸਿੰਘ ਨੇ ਕਿਹਾ ਕਿ ਸੇਵਕ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।


Gurminder Singh

Content Editor

Related News