ਕੋਰੋਨਾ ਦਾ ਕਹਿਰ ਬਾਘਾਪੁਰਾਣਾ ''ਚ ਸਰਕਾਰ ਵਲੋਂ ਗਰੀਬਾਂ ਲਈ ਨਹੀਂ ਭੇਜਿਆ ਗਿਆ ਰਾਸ਼ਨ

03/30/2020 5:33:05 PM

ਬਾਘਾਪੁਰਾਣਾ (ਰਾਕੇਸ਼): ਕੋਰੋਨਾ ਵਾਇਰਸ ਨੂੰ ਲੈ ਕੇ ਪਿਛਲੇ 9 ਦਿਨਾਂ ਤੋਂ ਲੋਕ ਘਰਾਂ ਵਿੱਚ ਬੰਦ ਹਨ ਪਰ ਗਰੀਬ ਦਿਹਾੜੀਦਾਰ ਲੋੜਵੰਦ ਲੋਕਾਂ ਲਈ ਸਮਾਜ ਸੇਵੀ ਸੰਸਥਾਵਾਂ ਨੇ ਤਾ ਰਾਸ਼ਨ ਸਮੱਗਰੀ ਦੁੱਧ ਦਹੀ ਦਵਾਈਆਂ ਦੀ ਸੇਵਾ ਕਰਨ ਦੀ ਕੋਈ ਕਸਰ ਨਹੀਂ ਛੱਡੀ ਪਰ ਸਰਕਾਰ ਵਲੋਂ ਅਜੇ ਤੱਕ ਘਰੇਲੂ ਰਾਸ਼ਨ ਸਮੇਤ ਕੋਈ ਮੁਫਤ ਸਹੂਲਤ ਨਹੀਂ ਦਿੱਤੀ ਗਈ। ਜਦਕਿ ਸਿਵਲ ਪ੍ਰਸ਼ਾਸਨ ਵਲੋਂ ਕਰੀਬ 10 ਲੱਖ ਰੁਪਏ ਦੀ ਰਾਸ਼ਨ ਸਮੱਗਰੀ ਦੇ ਪੈਕਟ ਸੈਂਕੜੇ ਪਰਿਵਾਰਾਂ ਨੂੰ ਸੰਸਥਾਵਾਂ ਪਾਸੋ ਵੰਡਿਆ ਗਿਆ ਹੈ ਪਰ ਅਜੇ ਵੀ ਵਧੇਰੇ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਰਾਸ਼ਨ ਨਾ ਮਿਲਨ ਕਰਕੇ ਚਿੰਤਾ ਬਣੀ ਹੋਈ ਹੈ। ਲੋਕਾਂ ਦੀ ਸਰਕਾਰ ਪਾਸੋ ਮੰਗ ਹੈ ਕਿ ਜਲਦੀ ਤੋਂ ਜਲਦੀ ਰਾਸ਼ਨ ਸਮੱਗਰੀ ਦੇ ਪੈਕਟ ਭੇਜ ਕੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕੀਤੀ ਜਾਵੇ ਕਿਉਂਕਿ ਕਰਫਿਊ ਲੱਗਣ ਕਰਕੇ ਦਿਹਾੜੀਦਾਰ ਪਰਿਵਾਰਾਂ ਕੋਲੋਂ ਕਮਾਈ ਦਾ ਕੋਈ ਸਾਧਨ ਨਹੀਂ ਹੈ। ਇਸ ਲਈ ਜਦੋਂ ਤੱਕ ਕਰਫਿਊ ਹੈ ਉਸ ਸਮੇਂ ਤੱਕ ਰਾਸ਼ਨ ਸਮੱਗਰੀ ਦਾ ਪੂਰਾ ਪ੍ਰਬੰਧ ਕੀਤਾ ਜਾਵੇ।

ਦੱਸਣਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਹੁਣ ਤੱਕ ਪੰਜਾਬ 'ਚੋਂ ਕੁੱਲ 39 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਸੂਬੇ 'ਚ ਹਾਲੇ ਤੱਕ ਜਿਨ੍ਹਾਂ ਕੁੱਲ 39 ਮਾਮਲਿਆਂ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਹੋਣ ਦੀ ਸੂਚਨਾ ਹੈ, ਉਨ੍ਹਾਂ 'ਚ ਸਭ ਤੋਂ ਜ਼ਿਆਦਾ 19 ਮਾਮਲੇ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਨਾਲ ਸਬੰਧਿਤ ਹਨ, ਇਨ੍ਹਾਂ 'ਚੋਂ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ। 6-6 ਮਾਮਲੇ ਮੋਹਾਲੀ ਅਤੇ ਹੁਸ਼ਿਆਰਪੁਰ ਜ਼ਿਲੇ ਨਾਲ ਸਬੰਧਿਤ ਹਨ, ਜਦਕਿ ਜਲੰਧਰ ਜ਼ਿਲੇ ਤੋਂ 5 ਅਤੇ ਅੰਮ੍ਰਿਤਸਰ, ਲੁਧਿਆਣਾ ਜ਼ਿਲੇ ਨਾਲ ਸਬੰਧਿਤ 1-1 ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਐਤਵਾਰ ਦੇ ਘਨੌਰ 'ਚੋਂ ਇਕ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਸਰਕਾਰੀ ਹੈਲਥ ਬੁਲੇਟਿਨ ਅਨੁਸਾਰ ਹਾਲੇ ਤੱਕ 789 ਸ਼ੱਕੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 39 ਦੇ ਨਤੀਜੇ ਪਾਜ਼ੇਟਿਵ, 48 ਦੇ ਨੈਗੇਟਿਵ ਆਏ ਹਨ, ਜਦਕਿ 271 ਦੇ ਨਤੀਜੇ ਹਾਲੇ ਆਉਣੇ ਬਾਕੀ ਹਨ।

Shyna

This news is Content Editor Shyna